You are currently viewing ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ ਸਮਾਰਟ ਫੋਨ: ਡਿਪਟੀ ਕਮਿਸ਼ਨਰ

ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ ਸਮਾਰਟ ਫੋਨ: ਡਿਪਟੀ ਕਮਿਸ਼ਨਰ

ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ ਸਮਾਰਟ ਫੋਨ: ਡਿਪਟੀ ਕਮਿਸ਼ਨਰ

67 ਸਕੂਲਾਂ ਦੇ 1480 ਵਿਦਿਆਰਥੀਆ ਨੂੰ ਵੰਡੇ ਸਮਾਰਟ ਮੋਬਾਇਲ ਫੋਨ 

ਬਠਿੰਡਾ, 31 ਦਸੰਬਰ(Jagmeet chahal) 

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਮੁਹੱਈਆ ਕਰਵਾਉਣ ਦਾ ਮੁੱਖ ਮਕਸਦ ਉਨਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਹੈ। ਇਹ ਸਮਾਰਟ ਮੋਬਾਇਲ ਫੋਨ ਸਰਕਾਰੀ ਸਕੂਲਾਂ ਵਿੱਚ ਪੜ ਰਹੇ ਵਿਦਿਆਰਥੀਆਂ ਲਈ ਵਿੱਦਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਵਰਚੂਅਲ ਮੀਟਿੰਗ ਉਪਰੰਤ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤੀਸਰੇ ਪੜਾਅ ਤਹਿਤ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਵੰਡਣ ਦੌਰਾਨ ਦਿੱਤੀ।

       ਸਮਾਰਟ ਕੁਨੈਕਟ ਸਕੀਮ ਤਹਿਤ ਰਾਜ ਪੱਧਰੀ ਹੋਈ ਇਸ ਵਰਚੂਅਲ ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮਾਰਟ ਮੋਬਾਇਲ ਫ਼ੋਨ ਕੋਵਿਡ ਮਹਾਂਮਾਰੀ ਦੇ ਚਲਦਿਆਂ ਸਿੱਖਿਆ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਲਈ ਹੋਰ ਵੀ ਵਧੇਰੇ ਲਾਹੇਵੰਦ ਸਿੱਧ ਹੋਣਗੇ।

       ਉਨਾਂ ਦੱਸਿਆ ਕਿ ਇਹ ਸਮਾਰਟ ਫੋਨ ਸਰਕਾਰੀ ਸਕੂਲਾਂ ਵਿੱਚ ਬਾਰਵੀਂ ਜਮਾਤ ਵਿੱਚ ਪੜ ਰਹੇ ਵਿਦਿਆਰਥੀਆਂ ਦੇ ਜੀਵਨ ਵਿਚ ਵੱਡੀ ਤਬਦੀਲੀ ਲਿਆਉਂਦਿਆਂ ਆਨਲਾਇਨ ਸਿੱਖਿਆ ਹਾਸਲ ਕਰਨ ਵਿਚ ਵਰਦਾਨ ਸਾਬਤ ਹੋਣਗੇ। ਇਸ ਦੌਰਾਨ ਉਨਾਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਤੋਂ ਆਈਆਂ 7 ਵਿਦਿਆਰਥਣਾਂ ਨੂੰ ਆਪਣੇ ਹੱਥੀ ਸਮਾਰਟ ਮੋਬਾਇਲ ਫੋਨਾਂ ਦੀ ਵੰਡ ਵੀ ਕੀਤੀ ਗਈ।  

        ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਉਪ ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਜ਼ਿਲੇ ਅੰਦਰ ਤੀਜੇ ਪੜਾਅ ਤਹਿਤ 67 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ ਰਹੇ 1480 ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫ਼ੋਨਾਂ ਦੀ ਵੰਡ ਕੀਤੀ ਗਈ ਅਤੇ ਬਾਕੀ ਰਹਿੰਦੇ 128 ਵਿਦਿਆਰਥੀਆਂ ਨੂੰ ਵੀ ਜਲਦ ਸਮਾਰਟ ਮੋਬਾਇਲ ਫੋਨ ਮੁਹੱਈਆ ਕਰਵਾਏ ਜਾਣਗੇ।

          ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਤੀਜੇ ਪੜਾਅ ਤਹਿਤ ਜ਼ਿਲੇ ਵਿੱਚ ਪੈਂਦੇ ਹਲਕਾ ਬਠਿੰਡਾ ਦਿਹਾਤੀ ਵਿੱਚ 634, ਹਲਕਾ ਬਠਿੰਡਾ ਸ਼ਹਿਰੀ ਵਿੱਚ 3, ਹਲਕਾ ਭੁੱਚੋ ਮੰਡੀ ਵਿੱਚ 10, ਹਲਕਾ ਮੌੜ ਵਿੱਚ 379, ਹਲਕਾ ਰਾਮਪੁਰਾ ਵਿੱਚ 14, ਹਲਕਾ ਤਲਵੰਡੀ ਸਾਬੋ ਵਿੱਚ 440 ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨਾਂ ਦੀ ਵੰਡ ਕੀਤੀ ਗਈ।

           ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਉਪ ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀ ਹਾਜ਼ਰ ਸਨ।