You are currently viewing 361 ਸੀਨੀਅਰ ਸਿਟੀਜਨਾਂ ਤੇ 44 ਦਿਵਿਆਂਗ ਵਿਅਕਤੀਆਂ ਨੂੰ ਕਰਵਾਏ ਮੁਫ਼ਤ ਨਕਲੀ ਅੰਗ ਮੁਹੱਈਆ

361 ਸੀਨੀਅਰ ਸਿਟੀਜਨਾਂ ਤੇ 44 ਦਿਵਿਆਂਗ ਵਿਅਕਤੀਆਂ ਨੂੰ ਕਰਵਾਏ ਮੁਫ਼ਤ ਨਕਲੀ ਅੰਗ ਮੁਹੱਈਆ

361 ਸੀਨੀਅਰ ਸਿਟੀਜਨਾਂ ਤੇ 44 ਦਿਵਿਆਂਗ ਵਿਅਕਤੀਆਂ ਨੂੰ ਕਰਵਾਏ ਮੁਫ਼ਤ ਨਕਲੀ ਅੰਗ ਮੁਹੱਈਆ

ਬਠਿੰਡਾ, 2 ਜਨਵਰੀ(Jagmeet chahal) 

ਦਿਵਆਂਗਜਨਾਂ ਤੇ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਕੇਂਦਰ ਸਰਕਾਰ ਵਲੋਂ ਉਨਾਂ ਦੇ ਕਲਿਆਣ ਤੇ ਪੁਨਰਵਾਸ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਮਾਜਿਕ ਨਿਆਂ ਤੇ ਅਧਿਕਾਰਿਤਾ ਮੰਤਰਾਲੇ, ਭਾਰਤ ਸਰਕਾਰ ਦੇ ਦਿਵਯਾਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਤੇ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਥੋਂ ਦੇ ਮਹੰਤ ਗੁਰਬੰਤਾ ਦਾਸ ਡੈਫ਼ ਐਂਡ ਡੰਬ ਸਕੂਲ ਵਿਖੇ ਮੁਫ਼ਤ ਦਿਵਯਾਂਗਜਨ ਉਪਕਰਨ ਵਰਚੂਅਲ ਵੰਡ ਸਮਾਰੋਹ ਕਰਵਾਇਆ ਗਿਆ। ਇਸ ਵਰਚੂਅਲ ਪ੍ਰੋਗਰਾਮ ਮੌਕੇ ਰਾਜ ਮੰਤਰੀ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰਾਲਾ ਸ਼੍ਰੀ ਕਿ੍ਰਸ਼ਨ ਪਾਲ ਗੁੱਜਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਇਸ ਮੌਕੇ ਉਪ ਮੰਡਲ ਮੈਜਿਸਟੇ੍ਰਟ ਤਲਵੰਡੀ ਸਾਬੋ ਸ਼੍ਰੀ ਵਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀਯ ਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਵਲੋਂ ਕਰਵਾਏ ਗਏ ਇਸ ਵਰਚੂਅਲ ਪ੍ਰੋਗਰਾਮ ਦਾ ਮੁੱਖ ਮੰਤਵ ਜ਼ਿਲੇ ਅਧੀਨ ਆਉਂਦੇ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸਹਾਇਕ ਉਪਕਰਣ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਉਨਾਂ ਕਿਹਾ ਕਿ ਸਾਲ 2018-19 ’ਚ ਅਲਿਮਕੋ ਕੰਪਨੀ ਦੁਆਰਾ ਸੀਨੀਅਰ ਸਿਟੀਜਨਾਂ ਤੇ ਦਿਵਿਆਂਗ ਵਿਅਕਤੀਆਂ ਲਈ ਮੁਫ਼ਤ ਅਸੈਸਮੈਂਟ ਕੈਂਪ ਲਗਾਏ ਗਏ ਸੀ, ਜਿਸ ਦੀ ਸ਼ੁਰੂਆਤ ਬਠਿੰਡਾ ਤੋਂ 361 ਸੀਨੀਅਰ ਸਿਟੀਜਨਾਂ ਤੇ 44 ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਮੁਹੱਈਆ ਕਰਵਾ ਕੇ ਕੀਤੀ ਗਈ। ਇਸ ਮੌਕੇ ਉਨਾਂ ਮੌਜੂਦ ਦਿਵਿਆਂਗਜ਼ਨਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਵੀ ਦਿੱਤੀ।

ਸ਼੍ਰੀ ਵਰਿੰਦਰ ਕੁਮਾਰ ਨੇ ਜ਼ਿਲੇ ਅਧੀਨ ਆਉਂਦੇ ਵਿਦਿਆਂਗਜਨ ਨੂੰ ਅਪੀਲ ਕਰਦਿਆਂ ਕਿ ਕਿਹਾ ਕਿ ਜਿਨਾਂ ਦਿਵਿਆਂਗਜਨ ਵਿਅਕਤੀਆਂ ਨੇ ਅਜੇ ਤੱਕ ਯੂ.ਡੀ.ਆਈ.ਡੀ. ਕਾਰਡ ਨਹੀਂ ਬਣਾਏ ਹਨ ਉਹ ਆਪਣੇ ਕਾਰਡ ਬਣਾਉਣ ਲਈ ਆਪਣੇ ਨੇੜਲੇ ਸੇਵਾ ਕੇਂਦਰਾਂ, ਸਰਕਾਰੀ ਹਸਪਤਾਲਾਂ ਤੇ ਜ਼ਿਲਾ ਸਮਾਜਿਕ ਸੁਰੱਖਿਆ ਦਫਤਰ ਵਿਖੇ ਪਹੁੰਚ ਕੇ ਅਪਲਾਈ ਕਰ ਸਕਦੇ ਹਨ। ਉਨਾਂ ਕਿਹਾ ਕਿ ਜਿਨਾਂ ਦੇ ਪੁਰਾਣੇ ਕਾਰਡ ਬਣੇ ਹੋਏ ਹਨ, ਉਹ ਸੇਵਾ ਕੇਂਦਰਾਂ ਵਿੱਚ ਜਾ ਕੇ ਡਿਜੀਟਲ ਕਾਰਡ ਬਣਵਾਉਣ। ਉਨਾਂ ਦੱਸਿਆ ਕਿ ਭਵਿੱਖ ਵਿੱਚ ਇਹ ਕਾਰਡ ਸਰਕਾਰੀ ਸਕੀਮਾਂ ਦਾ ਲਾਭ ਲੈਣ ਵਿੱਚ ਸਹਾਈ ਸਿੱਧ ਹੋਣਗੇ।

ਇਸ ਦੌਰਾਨ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ ਬਠਿੰਡਾ ਅਧੀਨ ਪੈਂਦੇ ਵੱਖ-ਵੱਖ ਬਲਾਕਾਂ ’ਚ ਲਗਾਏ ਜਾਣਗੇ। ਉਨਾਂ ਕਿਹਾ ਕਿ 4 ਜਨਵਰੀ ਨੂੰ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ, 5 ਜਨਵਰੀ ਨੂੰ ਸਿਵਲ ਹਸਪਤਾਲ ਮੌੜ, 6 ਜਨਵਰੀ ਨੂੰ ਸਿਵਲ ਹਸਪਤਾਲ ਨਥਾਣਾ, 7 ਜਨਵਰੀ ਨੂੰ ਸਿਵਲ ਹਸਪਤਾਲ ਰਾਮਪੁਰਾ, 8 ਜਨਵਰੀ ਨੂੰ ਸਿਵਲ ਹਸਪਤਾਲ ਗੋਨਿਆਣਾ, 11 ਜਨਵਰੀ ਨੂੰ ਸਿਵਲ ਹਸਪਤਾਲ ਭਗਤਾ ਭਾਈਕਾ, 12 ਜਨਵਰੀ ਨੂੰ ਸਿਵਲ ਹਸਪਤਾਲ ਸੰਗਤ ਅਤੇ 13 ਜਨਵਰੀ ਨੂੰ ਸਿਵਲ ਹਸਪਤਾਲ ਮਹਿਰਾਜ ਵਿਖੇ ਕੈਂਪ ਲਗਾਏ ਜਾਣਗੇ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਸਿਟੀਜਨ ਤੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨਾਂ ਕੈਂਪਾਂ ਦਾ ਵੱਧ ਤੋਂ ਵੱਧ ਉਠਾਇਆ ਜਾਵੇ।

ਇਸ ਮੌਕੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਦੇ ਨੁਮਾਇੰਦੇ, ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਦਿਵਿਯਾਂਜਨ ਵਿਅਕਤੀ ਹਾਜ਼ਰ ਸਨ।