ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀ ਆਪੋ -ਅਪਣੀਆਂ ਮੰਗਾਂ ‘ਤੇ ਅੜੇ
ਸੱਤਵੇਂ ਗੇੜ ਦੀ ਗੱਲਬਾਤ ਦੌਰਾਨ ਵੀ ਨਹੀਂ ਨਿਕਲਿਆ ਕੋਈ ਸਿੱਟਾ
ਦਿ ਪੀਪਲ ਟਾਈਮ ਬਿਓਰੋ
ਨਵੀਂ ਦਿੱਲੀ, 4 ਜਨਵਰੀ
ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ‘ਚ ਇਹ ਖਬਰ ਸਾਹਮਣੇ ਆਈ ਹੈ ਕਿ ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀ ਆਪੋ -ਅਪਣੀਆਂ ਮੰਗਾਂ ‘ਤੇ ਅੜੇ ਰਹੇ । ਕੇਂਦਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਖੇਤੀ ਕਾਨੂੰਨ ਕਿਸੇ ਵੀ ਹਾਲਤ ਵਿਚ ਰੱਦ ਨਹੀਂ ਹੋਣਗੇ। ਕੇਂਦਰ ਸਰਕਾਰ ਖੇਤੀ ਕਾਨੂੰਨ ਦੇ ਹਰ ਬਿੰਦੂ ‘ਤੇ ਚਰਚਾ ਕਰਨ ਲਈ ਤਿਆਰ ਹੈ।
ਮੀਟਿੰਗ ‘ਚ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਆਪਣੀ ਮੰਗ ਦੁਹਰਾਈ । ਪਰ ਸਰਕਾਰ ਨੇ ਇਹ ਮੰਗ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ।
ਗੱਲਬਾਤ ਦੌਰਾਨ ਹੋਈ ਲੰਚ ਬ੍ਰੇਕ ਵਿਚ ਕਿਸਾਨਾਂ ਤੇ ਮੰਤਰੀਆਂ ਨੇ ਵੱਖਰੇ ਤੌਰ ‘ਤੇ ਖਾਣਾ ਖਾਧਾ। ਕੇਂਦਰੀ ਮੰਤਰੀਆਂ ਨੇ ਸਰਕਾਰੀ ਭੋਜਨ ਖਾਧਾ ਤੇ ਕਿਸਾਨ ਆਗੂਆਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜਿਆ ਲੰਗਰ ਛਕਿਆ।
ਇਸ ਗੱਲਬਾਤ ਮੌਕੇ ਕੁੱਲ 40 ਕਿਸਾਨ ਜਥੇਬੰਦੀਆਂ ਦੇ ਮੁਖੀ ਤੇ ਕਿਸਾਨ ਆਗੂ ਸ਼ਾਮਲ ਹਨ। ਕੇਂਦਰ ਸਰਕਾਰ ਵੱਲੋਂ ਮੀਟਿੰਗ ਵਿਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪੀਊਸ਼ ਗੋਇਲ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸ਼ਾਮਲ ਹਨ।