ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾ ਨੂੰ ਰੱਦ ਕਰਨ ਤੋਂ ਕੀਤਾ ਸਾਫ ਇਨਕਾਰ।
ਨਵੀਂ ਦਿੱਲੀ, 4 ਜਨਵਰੀ(Jagmeet chahal)
ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ 7ਵੇਂ ਗੇੜ ਦੀ ਬੈਠਕ ਵਿਚ ਇਹ ਖਬਰ ਸਾਹਮਣੇ ਆਈ ਹੈ ਕਿ ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀ ਅਪਣੀਆਂ-ਅਪਣੀਆਂ ਮੰਗਾਂ ‘ਤੇ ਬਰਕਰਾਰ ਹਨ। ਕੇਂਦਰ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਖੇਤੀ ਕਾਨੂੰਨ ਕਿਸੇ ਵੀ ਹਾਲਤ ਵਿਚ ਰੱਦ ਨਹੀਂ ਹੋਣਗੇ। ਕੇਂਦਰ ਸਰਕਾਰ ਖੇਤੀ ਕਾਨੂੰਨ ਦੇ ਹਰ ਬਿੰਦੂ ‘ਤੇ ਚਰਚਾ ਕਰਨ ਲਈ ਤਿਆਰ ਹੈ।
ਬੈਠਕ ਵਿਚ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਰੱਖੀ। ਪਰ ਸਰਕਾਰ ਨੇ ਇਹ ਮੰਗ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ।
ਮੀਟਿੰਗ ਦੌਰਾਨ ਹੋਈ ਲੰਚ ਬ੍ਰੇਕ ਵਿਚ ਕਿਸਾਨਾਂ ਤੇ ਮੰਤਰੀਆਂ ਨੇ ਵੱਖਰੇ ਤੌਰ ‘ਤੇ ਖਾਣਾ ਖਾਧਾ। ਕੇਂਦਰੀ ਮੰਤਰੀਆਂ ਨੇ ਸਰਕਾਰੀ ਭੋਜਨ ਖਾਧਾ ਤੇ ਕਿਸਾਨ ਆਗੂਆਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜਿਆ ਲੰਗਰ ਛਕਿਆ।
ਬੈਠਕ ਵਿਚ ਕੁੱਲ 40 ਕਿਸਾਨ ਜਥੇਬੰਦੀਆਂ ਦੇ ਮੁਖੀ ਤੇ ਕਿਸਾਨ ਆਗੂ ਸ਼ਾਮਲ ਹਨ। ਕੇਂਦਰ ਸਰਕਾਰ ਵੱਲੋਂ ਮੀਟਿੰਗ ਵਿਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪੀਊਸ਼ ਗੋਇਲ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸ਼ਾਮਲ ਹਨ।