You are currently viewing ਧੀਆਂ ਦਾ ਜਨਮ ਹੋਣ ‘ਤੇ ਮਾਪੇ ਮਨਾਉਣ ਲੋਹੜੀ: ਡਿਪਟੀ ਕਮਿਸ਼ਨਰ

ਧੀਆਂ ਦਾ ਜਨਮ ਹੋਣ ‘ਤੇ ਮਾਪੇ ਮਨਾਉਣ ਲੋਹੜੀ: ਡਿਪਟੀ ਕਮਿਸ਼ਨਰ

ਧੀਆਂ ਦਾ ਜਨਮ ਹੋਣ ‘ਤੇ ਮਾਪੇ ਮਨਾਉਣ ਲੋਹੜੀ: ਡਿਪਟੀ ਕਮਿਸ਼ਨਰ

ਲੋਕਾਂ ਦੀ ਸਹੂਲਤ ਲਈ ਪੰਜ ਨਵੀਂਆਂ ਸਕੀਮਾਂ ਦੀ ਕੀਤੀ ਗਈ ਸ਼ੁਰੂਆਤ

ਮੁਫ਼ਤ ਸੈਨੇਟਰੀ ਪੈਡ ਵੰਡਣ ਦਾ ਐਲਾਨ ਔਰਤਾਂ ਦੀ ਸਿਹਤਮੰਦ ਜ਼ਿੰਦਗੀ ਵਿੱਚ        ਮੀਲ ਪੱਥਰ ਸਾਬਤ ਹੋਵੇਗਾ

ਬਠਿੰਡਾ, 7 ਜਨਵਰੀ:ਜਗਮੀਤ ਸਿੰਘ) 

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ਹਿਰਾਂ ਦੇ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਮੁੱਖ ਮੰਤਰੀ ਵੱਲੋਂ ਵਰਚੂਅਲ ਮੀਟਿੰਗ ਰਾਹੀਂ ਝੁੱਗੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣ, ਖੇਡ ਕਲੱਬਾਂ ਨੂੰ ਸਪੋਰਟਸ ਕਿੱਟਾਂ ਦੀ ਵੰਡ ਕਰਨ ਅਤੇ ਸਮਾਰਟ ਅਨਰਜੀ ਮੀਟਰ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਮਹਿਲਾਵਾਂ ਨੂੰ ਮੁਫ਼ਤ ਸੈਨੇਟਰੀ ਪੈਡ ਵੰਡਣ ਦਾ ਵੀ ਐਲਾਨ ਕੀਤਾ, ਜੋ ਕਿ ਔਰਤਾਂ ਦੀ ਸਿਹਤਮੰਦ ਜ਼ਿੰਦਗੀ ਵਿੱਚ ਇੱਕ ਮੀਲਪੱਥਰ ਸਾਬਤ ਹੋਵੇਗਾ।

              ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਹੈ, ਜਿਸ ਸਦਕਾ ਲੋੜਵੰਦ ਤੇ ਬੇਘਰੇ ਲੋਕਾਂ ਨੂੰ ਘਰਾਂ ਦੇ ਮਾਲਕ ਬਣਾਇਆ ਹੈ। ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੇ ਲਾਭ ਜ਼ਿਲੇ ਦੇ ਹਰ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਉਹ ਖੁਦ ਯਕੀਨੀ ਬਣਾ ਰਹੇ ਹਨ।

              ਵਰਚੂਅਲ ਪ੍ਰੋਗਰਾਮ ਦੌਰਾਨ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਲਈ ਪੰਜ ਨਵੀਂਆਂ ਸਕੀਮਾਂ ਦੀ ਸ਼ੁਰੂਆਤ ਕੀਤੀ ਹੈ, ਜਿਨਾਂ ਵਿਚ ਝੁੱਗੀਆਂ ਵਾਲੇ ਲੋਕਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣ ਦੇ ਨਾਲ-ਨਾਲ ਸਮਾਰਟ ਅਨਰਜੀ ਮੀਟਰ, ਧੀਆਂ ਦੀ ਲੋਹੜੀ ਮਨਾਉਣ ਦੀ ਸੂਬਾ ਪੱਧਰੀ ਸ਼ੁਰੂਆਤ ਤੋਂ ਇਲਾਵਾ ਈ-ਦਾਖ਼ਲ ਪੋਰਟਲ ਅਤੇ ਨੌਜਵਾਨਾਂ ਨੂੰ ਖੇਡ ਕਿਟਾਂ ਵੰਡਣ ਦੀ ਸ਼ੁਰੂਆਤ ਸ਼ਾਮਲ ਹਨ।  

                   ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਜਲੀ ਬਿੱਲਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਲਾਂਚ ਕੀਤੇ ਗਏ ਸਮਾਰਟ ਅਨਰਜੀ ਮੀਟਰ ਦੇ ਮਾਮਲੇ ਵਿਚ ਵੀ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ 4ਜੀ ਮੀਟਰ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਇਨਾਂ ਮੀਟਰਾਂ ਨਾਲ ਜਿੱਥੇ ਬਿਜਲੀ ਦੀ ਸਪਲਾਈ ਤੇ ਖਪਤ ਵਿੱਚ ਹੋਰ ਪਾਰਦਰਸ਼ਤਾ ਆਵੇਗੀ, ਉੱਥੇ ਹੀ ਬਿਜਲੀ ਨਾਲ ਸਬੰਧਤ ਲਗਭਗ ਸਾਰੇ ਹੀ ਕੰਮ ਆਨਲਾਇਨ ਕੀਤੇ ਜਾ ਸਕਣਗੇ।

                    ਇਸ ਦੌਰਾਨ ਈ-ਦਾਖਲ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਖੁਰਾਕ ਤੇ ਖਪਤਕਾਰ ਮਾਮਲਿਆਂ ਸਬੰਧੀ ਕਿਸੇ ਵੀ ਤਰਾਂ ਦੀ ਸ਼ਿਕਾਇਤ ਆਨਲਾਇਨ ਦਾਇਰ ਕੀਤੀ ਜਾ ਸਕੇਗੀ ਜਿਸ ਨਾਲ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ। ਉਨਾਂ ਇਹ ਵੀ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ ਖੇਡ ਕਿੱਟਾਂ ਵੰਡਣ ਦੀ ਵੀ ਸ਼ੁਰੂਆਤ ਕੀਤੀ ਗਈ ਹੈ, ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਕੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਸਹਾਈ ਸਿੱਧ ਹੋਵੇਗੀ।

                      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਘਟ ਰਹੇ ਲਿੰਗ ਅਨੁਪਾਤ ਨੂੰ ਬਰਾਬਰ ਲਿਆਉਣ ਲਈ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਕੇ ਧੀਆਂ ਦੀ ਲੋਹੜੀ ਮਨਾਈ ਜਾ ਰਹੀ ਹੈ, ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਪੇ ਧੀਆਂ ਦਾ ਜਨਮ ਹੋਣ ‘ਤੇ ਖੁਸ਼ੀ ਮਨਾਉਣ ਨਾ ਕਿ ਨਿਰਾਸ਼ ਹੋਣ।

                      ਇਸ ਮੌਕੇ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਸ. ਜਗਰੂਪ ਗਿੱਲ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਵਨੀਤ ਕੌਰ ਸਿੱਧੂ, ਪੀ.ਐਸ.ਪੀ.ਸੀ.ਐਲ ਦੇ ਕਾਰਜਕਾਰੀ ਇੰਜੀਨੀਅਰ ਸ. ਹਰਦੀਪ ਸਿੰਘ ਸਿੱਧੂ, ਚੇਅਰਮੈਨ ਖਪਤਕਾਰ ਫੋਰਮ ਸ. ਅਮਰਿੰਦਰ ਸਿੰਘ ਸਿੱਧੂ ਅਤੇ ਖੇਡ ਵਿਭਾਗ ਵੱਲੋਂ ਫੁੱਟਬਾਲ ਕੋਚ ਮਨਜਿੰਦਰ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ।