You are currently viewing ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਅਹਿਮ ਮੀਟਿੰਗ

ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਅਹਿਮ ਮੀਟਿੰਗ

ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਅਹਿਮ ਮੀਟਿੰਗ

ਬਠਿੰਡਾ, 15 :(ਜਗਮੀਤ ਚਹਿਲ) 

ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਵਧੀਕ ਜ਼ਿਲਾ ਚੋਣ ਅਫਸਰ ਸ਼੍ਰੀ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਉਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2021 ਦੇ ਆਧਾਰ ’ਤੇ ਫ਼ੋਟੋ ਵੋਟਰ ਸੂਚੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਇਹ ਵੋਟਰ ਸੂਚੀ ਜ਼ਿਲਾ ਚੋਣ ਦਫ਼ਤਰ, ਬਠਿੰਡਾ ਨਾਲ ਸਬੰਧਤ ਚੋਣਕਾਰ ਰਸਿਟਰੇਸ਼ਨ ਅਫ਼ਸਰਾਂ ਦੇ ਦਫ਼ਤਰ ਤੇ ਬੂਥ ਲੈਵਲ ਅਫ਼ਸਰਾਂ ਪਾਸ ਵੇਖਣ ਲਈ ਉਪਲਬਧ ਹੈ। ਇਸ ਮੌਕੇ ਰਾਜਨੀਤਿਕ ਪਾਰਟੀਆਂ ਨੂੰ ਜ਼ਿਲੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ਦਾ ਇੱਕ-ਇੱਕ ਸੈੱਟ ਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਇੱਕ ਸੀ.ਡੀ ਵੀ ਮੁਹੱਈਆ ਕਰਵਾਈ ਗਈ।

ਵਧੀਕ ਜ਼ਿਲਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ 01 ਜਨਵਰੀ 2021 ਦੇ ਆਧਾਰ ’ਤੇ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਜ਼ਿਲੇ ’ਚ ਪੈਂਦੇ ਵਿਧਾਨ ਸਭਾ ਚੋਣ ਹਲਕਾ 90-ਰਾਮਪੁਰਾ ਫੂਲ, 91-ਭੁੱਚੋ ਮੰਡੀ (ਅ.ਜ.), 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ (ਅ.ਜ.), 94-ਤਲਵੰਡੀ ਸਾਬੋ ਤੇ 95-ਮੋੜ ’ਚ ਆਮ ਜਨਤਾ ਪਾਸੋਂ ਬੂਥ ਲੈਵਲ ਅਫਸਰਾਂ, ਐਨ.ਵੀ.ਐਸ.ਪੀ. ਪੋਰਟਲ ਰਾਹੀਂ ਦਾਅਵੇ, ਇਤਰਾਜ ਪ੍ਰਾਪਤ ਕੀਤੇ ਗਏ। ਉਨਾਂ ਇਹ ਵੀ ਦੱਸਿਆ ਕਿ 16 ਨਵੰਬਰ 2020 ਨੂੰ ਜ਼ਿਲੇ ’ਚ ਕੁੱਲ 10,30,047 ਵੋਟਰ ਸਨ। ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ, ਇਤਰਾਜਾਂ ਦੇ ਆਧਾਰ ’ਤੇ ਮਿਤੀ 15 ਜਨਵਰੀ 2021 ਨੂੰ ਕੁੱਲ ਵੋਟਰਾਂ ਦੀ ਗਿਣਤੀ 10,47,196 ਹੋ ਗਈ ਹੈ।

ਮੀਟਿੰਗ ਦੌਰਾਨ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ਼੍ਰੀ ਮਹਿੰਦਰ ਸਿੰਘ, ਭਾਰਤੀਯ ਜਨਤਾ ਪਾਰਟੀ ਤੋਂ ਸ਼੍ਰੀ ਸੁਨੀਲ ਕੁਮਾਰ, ਆਮ ਆਦਮੀ ਪਾਰਟੀ ਤੋਂ ਸ਼੍ਰੀ ਅਮਿ੍ਰੰਤ ਲਾਲ ਅਗਰਵਾਲ ਅਤੇ ਐਡਵੋਕੇਟ ਗੁਰਲਾਲ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਸ਼੍ਰੀ ਜੋਗਿੰਦਰ ਸਿੰਘ, ਸੀ.ਪੀ.ਆਈ (ਐਮ) ਤੋਂ ਸ਼੍ਰੀ ਗੁਰਦੇਵ ਸਿੰਘ ਬਾਂਡੀ, ਸ਼੍ਰੋਮਣੀ ਅਕਾਲੀ ਦਲ ਤੋਂ ਸ਼੍ਰੀ ਗੁਰਪ੍ਰੀਤ ਸਿੰਘ ਬੇਦੀ ਆਦਿ ਹਾਜ਼ਰ ਸਨ।