ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਚੁੱਕਣ ’ਤੇ ਪਾਬੰਦੀ
ਬਠਿੰਡਾ, 21 ਜਨਵਰੀ (ਜਗਮੀਤ ਚਹਿਲ)
ਵਧੀਕ ਜ਼ਿਲਾ ਮੈਜਿਸਟੇ੍ਰਟ ਸ. ਰਾਜਦੀਪ ਸਿੰਘ ਬਰਾੜ ਨੇ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਹਥਿਆਰ, ਵਿਸਫ਼ੋਟਕ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ ਅਤੇ ਚਾਕੂ ਆਦਿ ਚੁੱਕਣ ਦੀ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨਾਂ ਵਲੋਂ ਇਹ ਹੁਕਮ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ।
ਵਧੀਕ ਜ਼ਿਲਾ ਮੈਜਿਸਟ੍ਰੇਟ ਵਲੋਂ ਇਹ ਹੁਕਮਾਂ ਪੰਜਾਬ ਰਾਜ ’ਚ ਹੋਣ ਜਾ ਰਹੀਆਂ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਚੋਣਾਂ-2021 ਦੇ ਸਨਮੁੱਖ ਜ਼ਿਲੇ ਦੀ ਹੂਦਦ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਲਗਾਏ ਹਨ।
ਇਸ ਤੋਂ ਇਲਾਵਾ ਵਧੀਕ ਜ਼ਿਲਾ ਮੈਜਿਸਟੇ੍ਰਟ ਨੇ ਜ਼ਿਲੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹੁਕਮ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰ ਕੋਲ ਜਮਾਂ ਕਰਵਾਉਣ। ਇਹ ਹੁਕਮ 18 ਫ਼ਰਵਰੀ 2021 ਤੱਕ ਲਾਗੂ ਰਹਿਣਗੇ।