ਜ਼ਿਲੇ ਵਿੱਚ ਕਰਫਿਊ ਵਿੱਚ ਛੋਟ ਦਿੱਤੀ
ਬਠਿੰਡਾ, 29 ਜਨਵਰੀ (ਜਗਮੀਤ ਚਹਿਲ)
ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾ ਦੀ ਪਾਲਣਾ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਹੁਣ ਜ਼ਿਲੇ ਵਿੱਚ ਕਰਫਿਊ ਵਿੱਚ ਛੋਟ ਦਿੱਤੀ ਗਈ ਹੈ।
ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਵਿੱਚ ਕਿਹਾ ਕਿ ਕੋਵਿਡ-19 ਦੇ ਮਾਮਲਿਆਂ ਵਿੱਚ ਆਈ ਗਿਰਾਵਟ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਅਗਲੇ ਹੁੁਕਮਾਂ ਤੱਕ ਜ਼ਿਲੇ ਵਿੱਚ ਅਦੰਰੂਨੀ ਅਤੇ ਬਾਹਰੀ ਸਮਾਜਿਕ ਇਕੱਠਾ ਵਾਸਤੇ ਕ੍ਰਮਵਾਰ 250 ਅਤੇ 500 ਵਿਅਕਤੀਆਂ ਤੱਕ ਢਿੱਲ ਦੇਣ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਕਰੋਨਾ ਤੋਂ ਬਚਾਓ ਲਈ ਜ਼ਿਲੇ ਵਿੱਚ ਹਰ ਵਿਅਕਤੀ ਲਈ ਮੂੰਹ ‘ਤੇ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨਾ ਲਾਜ਼ਮੀ ਹੋਵੇਗਾ।
ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਕਨਟੇਨਮੈਂਟ ਜੋਨ ਤੋਂ ਬਾਹਰਲੇ ਖੇਤਰ ਵਿੱਚ ਸਿਨੇਮਾ ਹਾਲ, ਥੀਏਟਰ, ਸਵੀਮਿੰਗ ਪੂਲ ਅਤੇ ਪ੍ਰਦਰਸ਼ਨੀ ਹਾਲ ਗ੍ਰਹਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਖੋਲੇ ਜਾ ਸਕਣਗੇ।
ਇਨਾਂ ਦਿਸ਼ਾ-ਨਿਰਦੇਸ਼ਾ ਦੀ ਕਿਸੇ ਵੀ ਤਰਾਂ ਦੀ ਉਲੰਘਣਾ, ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੋਂ 60 ਦੇ ਤਹਿਤ, ਭਾਰਤ ਦੰਡ ਕੋਡ ਆਈ.ਪੀ.ਸੀ ਦੀ ਧਾਰਾ 188 ਦੇ ਤਹਿਤ ਕਾਨੂੰਲੀ ਕਾਰਵਾਈ ਕਰਨ ਦੇ ਨਾਲ-ਨਾਲ ਜੁਰਮਾਨਾਯੋਗ ਹੋਵੇਗੀ।