You are currently viewing ਖੇਤੀ ਕਾਨੂੰਨ ਮਜ਼ਦੂਰਾਂ ਦੀ ਜ਼ਿੰਦਗੀ ਤਬਾਹ ਕਰਨ ਲਈ ਮਾਰੂ ਹਥਿਆਰ – ਤਰਸੇਮ ਖੁੰਡੇ ਹਲਾਲ

ਖੇਤੀ ਕਾਨੂੰਨ ਮਜ਼ਦੂਰਾਂ ਦੀ ਜ਼ਿੰਦਗੀ ਤਬਾਹ ਕਰਨ ਲਈ ਮਾਰੂ ਹਥਿਆਰ – ਤਰਸੇਮ ਖੁੰਡੇ ਹਲਾਲ

 

ਖੇਤੀ ਕਾਨੂੰਨ ਮਜ਼ਦੂਰਾਂ ਦੀ ਜ਼ਿੰਦਗੀ ਤਬਾਹ ਕਰਨ ਲਈ ਮਾਰੂ ਹਥਿਆਰ – ਤਰਸੇਮ ਖੁੰਡੇ ਹਲਾਲ

ਸ੍ਰੀ ਮੁਕਤਸਰ ਸਾਹਿਬ, 15 ਫਰਵਰੀ ( ਪਰਗਟ ਸਿੰਘ )

ਮੋਦੀ ਹਕੂਮਤ ਵੱਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਫੜੇ ਅਜਿਹੇ ਹਥਿਆਰ ਹਨ ਜੋ ਕਿਸਾਨਾਂ ਦੇ ਨਾਲ ਖੇਤ ਮਜ਼ਦੂਰਾਂ ਦੀ ਜਿੰਦਗੀ ਨੂੰ ਵੀ ਤਬਾਹ ਕਰ ਦੇਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਖੋਖਰ ਵਿੱਚ ਮਜ਼ਦੂਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਅਤੇ ਜ਼ਿਲਾ ਆਗੂ ਬਾਜ ਸਿੰਘ ਭੁੱਟੀਵਾਲਾ ਨੇ ਕੀਤਾ।

ਉਹਨਾਂ ਕਿਹਾ ਕਿ ਇਹਨਾਂ ਕਾਨੂੰਨਾਂ ਵਿਰੁੱਧ ਕਿਸਾਨਾਂ, ਮਜਦੁਰਾਂ ਅਤੇ ਮਿਹਨਤਕਸ਼ ਲੋਕਾਂ ਨੂੰ ਇੱਕਜੁਟ  ਹੋਕੇ ਲੜਨ ਦੀ ਲੋੜ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਆਪਣੇ ਹਿੰਦੂਤਵੀ ਏਜੰਡੇ ਨੂੰ ਲਾਗੂ ਕਰਨ ਲਈ ਮਜ਼ਦੂਰਾਂ ‘ਤੇ ਅਣ-ਮਨੁੱਖੀ ਜਬਰ ਜੁਲਮ ਕੀਤਾ ਜਾ ਰਿਹਾ ਹੈ। ਔਰਤਾਂ ਦੀਆਂ ਬੇਪਤੀਆ ਤੇ ਬਲਾਤਕਾਰ ਦੀਆਂ ਘਟਨਾਵਾਂ ਆਏਂ ਦਿਨ ਵਧ ਰਹੀਆਂ ਹਨ। ਉਹਨਾਂ ਕਿਹਾ ਕਿ ਦਲਿਤ ਸਮਾਜ ਨਾਲ ਸਬੰਧਤ ਮਜ਼ਦੂਰ ਆਗੂ ਨੌਦੀਪ ਕੌਰ ਗੰਧੜ ‘ਤੇ ਕੀਤਾ ਜਬਰ ਇਸ ਦੀ ਤਾਜਾ ਮਿਸਾਲ ਹੈ।

ਕੇਂਦਰੀ ਬੱਜਟ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਉਹਨਾਂ ਕਿ ਸਰਕਾਰ ਵੱਲੋਂ ਨਵੇ ਬਜਟ ਵਿੱਚ ਮਨਰੇਗਾ, ਸਿਹਤ ਸਹੂਲਤਾਂ ਅਤੇ ਵਿੱਦਿਆ ਆਦਿ ਲਈ ਪਹਿਲਾਂ ਨਾਲੋਂ ਵੀ ਘੱਟ ਕੀਤੀ ਰਾਸ਼ੀ ਮਜ਼ਦੂਰਾਂ ਨੂੰ ਭੁੱਖੇ ਮਰਨ ਲਈ ਮਜ਼ਬੂਰ ਕਰੇਗੀ। ਉਹਨਾਂ 19 ਫਰਵਰੀ ਨੂੰ ਲੰਬੀ ਵਿਖੇ ਹੋ ਰਹੀ ਕਾਨਫਰੰਸ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਮਜ਼ਦੂਰਾਂ ਨੂੰ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ। ਇਸ ਸਮੇਂ ਕੁਲਦੀਪ ਸਿੰਘ, ਕਾਕਾ ਸਿੰਘ ,ਗੁਰਸੰਗਤ ਸਿੰਘ ,ਵਕੀਲ ਸਿੰਘ ,ਸਾਹਿਬ ਸਿੰਘ ,ਰਾਣੀ ਕੌਰ ਵੀਰਪਾਲ ਕੌਰ,ਪਰਮਜੀਤ ਕੌਰ ,ਰਾਜਪ੍ਰੀਤ ਕੌਰ ਆਦਿ ਹਾਜਰ ਸਨ।