You are currently viewing

ਨਹੀਂ ਰਹੇ ਪੰਜਾਬੀ ਗਾਇਕੀ ਦੇ ਥੰਮ੍ਹ ਸਰਦੂਲ ਸਿਕੰਦਰ
ਮੋਹਾਲੀ 24 ਫਰਵਰੀ:(ਗੁਰਲਾਲ ਸਿੰਘ)
ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਅੱਜ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ।ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਇਲਾਜ ਦੌਰਾਨ ਦੇਹਾਂਤ ਹੋ ਗਿਆ।
 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਦੂਲ ਸਿਕੰਦਰ ਦੀ ਸਿਹਤ ਲੰਮੇ ਸਮੇਂ ਤੋਂ ਠੀਕ ਨਹੀ ਸੀ।ਇਸ ਤੋਂ ਪਹਿਲਾਂ ਉਨ੍ਹਾਂ ਦਾ ਇਲਾਜ  ਲੁਧਿਆਣਾ ਦੇ ਹਸਪਤਾਲ ‘ਤੋਂ ਚੱਲ ਰਿਹਾ ਸੀ।
 ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਸਾਹ ਲੈਣ ਸਬੰਧੀ ਮੁਸ਼ਕਲਾਂ ਆ ਰਹੀਆਂ ਸਨ।ਸਰਦੂਲ ਸਿਕੰਦਰ ਦੇ ਦੇਹਾਂਤ ਤੋਂ ਬਾਅਦ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਵਹਿ ਗਈ ਹੈ। ਪਾਲੀਵੁੱਡ ਅਤੇ ਬਾਲੀਵੁੱਡ ਦੇ ਅਦਾਕਾਰਾ ਨੇ ਉਨ੍ਹਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ।