You are currently viewing 13 ਮਾਰਚ ਨੂੰ ਹੋਵੇਗਾ ਬੀ.ਐਫ.ਜੀ.ਆਈ. ਸਕਾਲਰਸ਼ਿਪ ਯੋਗਤਾ ਟੈਸਟ-21

13 ਮਾਰਚ ਨੂੰ ਹੋਵੇਗਾ ਬੀ.ਐਫ.ਜੀ.ਆਈ. ਸਕਾਲਰਸ਼ਿਪ ਯੋਗਤਾ ਟੈਸਟ-21

13 ਮਾਰਚ ਨੂੰ ਹੋਵੇਗਾ ਬੀ.ਐਫ.ਜੀ.ਆਈ. ਸਕਾਲਰਸ਼ਿਪ ਯੋਗਤਾ ਟੈਸਟ-21

100 ਫ਼ੀਸਦੀ ਸਕਾਲਰਸ਼ਿਪ ਹਾਸਲ ਕਰਨ ਦਾ ਸੁਨਹਿਰੀ ਮੌਕਾ

ਬਠਿੰਡਾ, 6 ਮਾਰਚ (ਜਗਮੀਤ ਚਹਿਲ)

ਉੱਤਰੀ ਭਾਰਤ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.) ਨੇ ਸਿੱਖਿਆ ਅਤੇ ਨੋਜਵਾਨਾਂ ਦੇ ਵਿਕਾਸ ਲਈ ਪਹਿਲਕਦਮੀ ਕਰਦਿਆਂ ਹਮੇਸ਼ਾ ਵਿਲੱਖਣ ਉਪਰਾਲੇ ਕੀਤੇ ਹਨ। ਅਜਿਹੇ ਉਪਰਾਲਿਆਂ ਦੀ ਲੜੀ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਬੀ.ਐਫ.ਜੀ.ਆਈ. ਵੱਲੋਂ ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ 13 ਮਾਰਚ 2021 ਦਿਨ ਸ਼ਨੀਵਾਰ ਨੂੰ ਸ਼ਾਮ 4 ਵਜੇ ‘ਬੀ.ਐਫ.ਜੀ.ਆਈ. ਸਕਾਲਰਸ਼ਿਪ ਯੋਗਤਾ ਟੈਸਟ-21’ ਕਰਵਾਇਆ ਜਾ ਰਿਹਾ ਹੈ ਜਿਸ ਦਾ ਮੁੱਖ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਨੂੰ 100 ਫ਼ੀਸਦੀ ਤੱਕ ਸਕਾਲਰਸ਼ਿਪ ਹਾਸਲ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ ਜੋ ਕਈ ਵਾਰ ਸਾਲਾਨਾ ਪ੍ਰੀਖਿਆਵਾਂ ਵਿੱਚ ਕੁਝ ਕਾਰਨਾਂ ਕਰਕੇ ਵਧੀਆ ਪ੍ਰਦਰਸ਼ਨ ਨਹੀਂ ਕਰ ਪਾਉਂਦੇ ਅਤੇ ਬੀ.ਐਫ.ਜੀ.ਆਈ. ਵੱਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਤੋਂ ਵਾਂਝੇ ਰਹਿ ਜਾਂਦੇ ਹਨ। ਇਸੇ ਲਈ ਬੀ.ਐਫ.ਜੀ.ਆਈ. ਵੱਲੋਂ ਅਜਿਹੇ ਵਿਦਿਆਰਥੀਆਂ ਨੂੰ ਬੀ.ਐਫ.ਜੀ.ਆਈ. ਸਕਾਲਰਸ਼ਿਪ ਯੋਗਤਾ ਟੈਸਟ ਰਾਹੀਂ 100% ਸਕਾਲਰਸ਼ਿਪ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ।

ਇਸ ਟੈਸਟ ਬਾਰੇ ਪ੍ਰੈਸ ਮਿਲਣੀ ਦੌਰਾਨ ਵਿਸ਼ੇਸ਼ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਦੱਸਿਆ ਕਿ ਇਹ ਟੈਸਟ 30 ਮਿੰਟ ਦਾ ਹੋਵੇਗਾ ਜਿਸ ਵਿੱਚ 30 ਸਵਾਲ ਹੋਣਗੇ ਅਤੇ ਇਸ ਟੈਸਟ ਦੀ ਕੋਈ ਫੀਸ ਨਹੀਂ ਹੈ । ਉਨ੍ਹਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਟੈਸਟ ਆਨਲਾਈਨ ਮੋਡ ਰਾਹੀਂ ਕਰਵਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਘਰ ਤੋਂ ਹੀ ਇਹ ਆਨ-ਲਾਈਨ ਟੈਸਟ ਦੇ ਸਕਦੇ ਹਨ । ਇਹ ਟੈਸਟ ਭਾਰਤ ਦੇ ਵੱਖ-ਵੱਖ ਰਾਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀ ਲਾਗੂ ਹੈ। ਉਨ੍ਹਾਂ ਨੇ ਦੱਸਿਆ ਕਿ ਬੀ.ਐਫ.ਜੀ.ਆਈ. ਵਿਖੇ ਸਫ਼ਲਤਾਪੂਰਵਕ ਚਲ ਰਹੇ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਇਸ ਬੀ.ਐਫ.ਜੀ.ਆਈ. ਸਕਾਲਰਸ਼ਿਪ ਯੋਗਤਾ ਟੈਸਟ-2021 ਦਾ ਭਰਪੂਰ ਲਾਭ ਉਠਾ ਸਕਦੇ ਹਨ ਅਤੇ ਆਪਣੇ ਕੋਰਸ ਅਨੁਸਾਰ 100% ਸਕਾਲਰਸ਼ਿਪ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਵਿਸਥਾਰ ਨਾਲ ਦੱਸਿਆ ਕਿ ਇਸ ਟੈਸਟ ਵਿੱਚ 95% ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਗਿਆਰਵੀਂ, ਬਾਰ੍ਹਵੀਂ ਜਾਂ ਅੰਡਰ ਗਰੈਜੂਏਟ ਦੇ ਪੂਰੇ ਕੋਰਸ ਦੀ 100 ਫ਼ੀਸਦੀ ਅਕਾਦਮਿਕ ਫ਼ੀਸ ਸਕਾਲਰਸ਼ਿਪ ਵਜੋਂ ਦਿੱਤੀ ਜਾਵੇਗੀ ਜਦੋਂ ਕਿ 90% ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਚੁਣੇ ਗਏ ਕੋਰਸ ਦੇ ਪਹਿਲੇ ਸਾਲ ਦੀ 100 ਫ਼ੀਸਦੀ ਅਕਾਦਮਿਕ ਫ਼ੀਸ ਸਕਾਲਰਸ਼ਿਪ ਵਜੋਂ ਦਿੱਤੀ ਜਾਵੇਗੀ । ਇਸੇ ਤਰ੍ਹਾਂ 80% ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਪਹਿਲੇ ਸਮੈਸਟਰ ਦੀ 100 ਫ਼ੀਸਦੀ ਅਕਾਦਮਿਕ ਫ਼ੀਸ ਸਕਾਲਰਸ਼ਿਪ ਵਜੋਂ ਦਿੱਤੀ ਜਾਵੇਗੀ ਅਤੇ 70% ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਿਦਿਆਰਥੀ ਨੂੰ ਪਹਿਲੇ ਸਮੈਸਟਰ ਦੀ 50 ਫ਼ੀਸਦੀ ਅਕਾਦਮਿਕ ਫ਼ੀਸ ਸਕਾਲਰਸ਼ਿਪ ਵਜੋਂ ਦਿੱਤੀ ਜਾਵੇਗੀ ਜਦੋਂ ਕਿ 65% ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਿਦਿਆਰਥੀ ਨੂੰ ਪਹਿਲੇ ਸਮੈਸਟਰ ਦੀ 25 ਫ਼ੀਸਦੀ ਅਕਾਦਮਿਕ ਫ਼ੀਸ ਸਕਾਲਰਸ਼ਿਪ ਵਜੋਂ ਦਿੱਤੀ ਜਾਵੇਗੀ ।

ਇਸ ਤੋਂ ਇਲਾਵਾ ਬੀ.ਐਫ.ਜੀ.ਆਈ. ਵਿਖੇ ਚਲ ਰਹੀ 3 ਕਰੋੜ ਦੀ ਸਕਾਲਰਸ਼ਿਪ ਪਾਲਿਸੀ ਬਾਰੇ ਜਾਣਕਾਰੀ ਦਿੰਦਿਆਂ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਪਾਲਿਸੀ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ ਅਕਾਦਮਿਕ ਫ਼ੀਸ ਵਿੱਚ 100% ਤੱਕ ਦੀ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ । ਇਸ ਤੋਂ ਇਲਾਵਾ ਆਰਥਿਕ ਤੌਰ ‘ਤੇ ਕਮਜ਼ੋਰ ਪਰ ਹੁਸ਼ਿਆਰ ਵਿਦਿਆਰਥੀਆਂ ਨੂੰ ਵੀ ਅਕਾਦਮਿਕ ਫ਼ੀਸ ਵਿੱਚ 100% ਤੱਕ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਹੀਦ ਫੌਜੀਆਂ, ਸਾਬਕਾ ਫੌਜੀਆਂ, ਕਾਲਜਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪਿ੍ਰੰਸੀਪਲਾਂ, ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰਾਂ ਦੇ ਬੱਚਿਆਂ ਤੋਂ ਇਲਾਵਾ ਬੀ.ਐਫ.ਜੀ.ਆਈ. ਦੇ ਕਰਮਚਾਰੀਆਂ ਦੇ ਬੱਚਿਆਂ ਅਤੇ ਸੰਸਥਾ ਦੇ ਪੁਰਾਣੇ ਵਿਦਿਆਰਥੀਆਂ ਨੂੰ ਬੀ.ਐਫ.ਜੀ.ਆਈ. ਸਕਾਲਰਸ਼ਿਪ ਪਾਲਿਸੀ ਤਹਿਤ 20% ਤੋਂ 100% ਤੱਕ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ। ਲੜਕੀਆਂ ਨੂੰ ਇਸ ਪਾਲਿਸੀ ਦਾ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਦੇ ਮੰਤਵ ਨਾਲ ਬੀ.ਐਫ.ਜੀ.ਆਈ.ਦੀ ਸਕਾਲਰਸ਼ਿਪ ਪਾਲਿਸੀ ਤਹਿਤ ਮਾਪਿਆਂ ਦੀ ਇਕਲੌਤੀ ਲੜਕੀ ਨੂੰ ਵੀ ਵਿਸ਼ੇਸ਼ ਸਕਾਲਰਸ਼ਿਪ ਦਾ ਲਾਭ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਸਕਾਲਰਸ਼ਿਪ ਯੋਗਤਾ ਟੈਸਟ –2021 ਵਿਦਿਆਰਥੀਆਂ ਲਈ ਸਕਾਲਰਸ਼ਿਪ ਦਾ ਲਾਭ ਲੈਣ ਲਈ ਸੁਨਹਿਰੀ ਮੌਕਾ ਹੈ ਅਤੇ ਵਿਦਿਆਰਥੀ 100 ਫ਼ੀਸਦੀ ਤੱਕ ਸਕਾਲਰਸ਼ਿਪ ਪਾ੍ਰਪਤ ਕਰ ਕੇ ਆਪਣੇ ਸੁਪਨੇ ਸੱਚ ਕਰ ਸਕਦੇ ਹਨ । ਇਸ ਟੈਸਟ ਲਈ ਰਜਿਸਟ੍ਰੇਸ਼ਨ ਸ਼ੁਰੂ ਹੈ ਅਤੇ ਵਿਦਿਆਰਥੀ ਸੰਸਥਾ ਦੀ ਵੈਬਸਾਈਟ www.babafaridgroup.edu.in ’ਤੇ ਉਪਲੱਬਧ ਰਜਿਸਟ੍ਰੇਸ਼ਨ ਫਾਰਮ ਭਰ ਕੇ ਅਪਲਾਈ ਕਰ ਸਕਦੇ ਹਨ । ਰਜਿਸਟ੍ਰੇਸ਼ਨ ਕਰਵਾਉਣ ਦੀ ਆਖਰੀ ਮਿਤੀ 10 ਮਾਰਚ, 2021 ਹੈ। ਵਧੇਰੇ ਜਾਣਕਾਰੀ ਲਈ ਸੰਸਥਾ ਦੇ ਹੈਲਪਲਾਈਨ ਨੰਬਰ 8081-100-200 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਕੈਰੀਅਰ ਗਾਈਡੈਂਸ ਐਂਡ ਕਾਊਸਲਿੰਗ) ਸ੍ਰੀ ਬੀ.ਡੀ. ਸ਼ਰਮਾ, ਡਿਪਟੀ ਡਾਇਰੈਕਟਰ (ਸਹੂਲਤਾਂ) ਸ. ਹਰਪਾਲ ਸਿੰਘ ਅਤੇ ਡੀਨ (ਦਾਖ਼ਲੇ) ਮੈਡਮ ਸਿਮਰਨ ਸੇਖੋਂ ਵੀ ਹਾਜ਼ਰ ਸਨ ।