You are currently viewing 9545 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ-ਡਿਪਟੀ ਕਮਿਸ਼ਨਰ

9545 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ-ਡਿਪਟੀ ਕਮਿਸ਼ਨਰ

9545 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ-ਡਿਪਟੀ ਕਮਿਸ਼ਨਰ

 ਬਠਿੰਡਾ, 11 ਮਾਰਚ (ਜਗਮੀਤ ਚਹਿਲ) 

ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 153716 ਸੈਂਪਲ ਲਏ ਗਏ। ਜਿਨਾਂ ਵਿਚੋਂ 9962 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9545 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 184 ਕੇਸ ਐਕਟਿਵ ਹਨ ਤੇ ਹੁਣ ਤੱਕ 233 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ।

      ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 12 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ ।