You are currently viewing ਵਿਭਾਗ ਵੱਲੋਂ ਕਰਵਾਈ ਸਮਰੱਥਾ ਉਸਾਰੀ ਸਿਖਲਾਈ ਦਾ ਅਧਿਆਪਕ ਭਰਪੂਰ ਲਾਹਾ ਲੈਣ- ਸਿੱਖਿਆ ਸਕੱਤਰ

ਵਿਭਾਗ ਵੱਲੋਂ ਕਰਵਾਈ ਸਮਰੱਥਾ ਉਸਾਰੀ ਸਿਖਲਾਈ ਦਾ ਅਧਿਆਪਕ ਭਰਪੂਰ ਲਾਹਾ ਲੈਣ- ਸਿੱਖਿਆ ਸਕੱਤਰ

ਵਿਭਾਗ ਵੱਲੋਂ ਕਰਵਾਈ ਸਮਰੱਥਾ ਉਸਾਰੀ ਸਿਖਲਾਈ ਦਾ ਅਧਿਆਪਕ ਭਰਪੂਰ ਲਾਹਾ ਲੈਣ- ਸਿੱਖਿਆ ਸਕੱਤਰ
ਸਿੱਖਿਆ ਵਿਭਾਗ ਵੱਲੋਂ ਸੈਂਟਰ ਹੈੱਡ ਟੀਚਰਾਂ ਦੀ ਦੋ ਦਿਨਾਂ ਸਿਖਲਾਈ ਵਰਕਸ਼ਾਪ ਦਾ ਸੱਤਵਾਂ ਗੇੜ ਸਮਾਪਤ
ਮੋਹਾਲੀ 16 ਮਾਰਚ ( ਗੁਰਲਾਲ ਸਿੰਘ)
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਵਿੱਚ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਮਿਆਰੀ ਅਤੇ ਗੁਣਾਤਮਕ ਸਿੱਖਿਆ ਦੇਣ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਸਿੱਖਣ-ਸਿਖਾਉਣ ਵਿਧੀਆਂ, ਸਕੂਲ ਪ੍ਰਬੰਧਨ ਅਤੇ ਸਮਾਰਟ ਤਕਨਾਲੋਜੀ ਦੀ ਵਰਤੋਂ ਦੀ ਸਿਖਲਾਈ ਦੇਣ ਲਈ ਸੈਂਟਰ ਹੈੱਡ ਟੀਚਰਾਂ ਦੀ ਦੋ ਦਿਨਾਂ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਸੱਤਵਾਂ ਗੇੜ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ-32 ਚੰਡੀਗੜ੍ਹ ਵਿਖੇ ਸਮਾਪਤ ਹੋ ਗਿਆ ਹੈ। ਇਸ ਵਿੱਚ 100 ਦੇ ਕਰੀਬ ਸੈਂਟਰ ਹੈੱਡ ਟੀਚਰਾਂ ਨੇ ਭਾਗ ਲਿਆ।
ਇਸ ਮੌਕੇ ਸੈਂਟਰ ਹੈੱਡ ਟੀਚਰਜ਼ ਨੂੰ ਪ੍ਰੇਰਿਤ ਕਰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਲਈ ਵਿਭਾਗ ਵੱਲੋਂ ਕਰਵਾਈ ਗਈ ਸਮਰੱਥਾ ਉਸਾਰੀ ਸਿਖਲਾਈ ਦਾ ਅਧਿਆਪਕ ਭਰਪੂਰ ਲਾਹਾ ਲੈਣ। ਉਹਨਾਂ ਕਿਹਾ ਕਿ ਅਧਿਆਪਕਾਂ ਨੂੰ ਸਾਲਾਨਾ ਪ੍ਰੀਖਿਆਵਾਂ ਵਿੱਚ ਬਿਹਤਰ ਨਤੀਜਿਆਂ ਦੀ ਪ੍ਰਾਪਤੀ ਲਈ ਅਧਿਆਪਕਾਂ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਕਰਦਿਆਂ ਬੱਚਿਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਉਹਨਾਂ ਦੀ ਵੱਖ-ਵੱਖ ਵਿਸ਼ਿਆਂ ਪ੍ਰਤੀ ਸਮਝ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਕਿ ਉਹਨਾਂ ਨੂੰ ਸਾਲਾਨਾ ਪ੍ਰੀਖਿਆਵਾਂ ਵਿੱਚ ਕੋਈ ਮੁਸ਼ਕਲ ਨਾ ਆਵੇ।
ਇਸ ਸਿਖਲਾਈ ਵਰਕਸ਼ਾਪ ਵਿੱਚ ਜਗਤਾਰ ਸਿੰਘ ਕੁਲੜੀਆਂ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸੈਂਟਰ ਹੈੱਡ ਟੀਚਰਾਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਹਿੱਤ ਉਪਰਾਲੇ ਕਰਨ ‘ਤੇ ਜ਼ੋਰ ਦੇਣ ਲਈ ਕਿਹਾ।
ਇਸ ਮੌਕੇ ਡਾ: ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੇ ਵਿਦਿਆਰਥੀਆਂ ਨੂੰ ਸਾਹਿਤਕ ਗਤਿਵਿਧੀਆਂ ਨਾਲ ਜੋੜਣ ਲਈ ਰੀਡਿੰਗ ਕਾਰਨਰ ਦੀ ਵਰਤੋਂ, ਬਾਲ ਮੈਗਜ਼ੀਨਾਂ ਤਿਆਰ ਕਰਨ, ਪੜ੍ਹਣ ਦੀ ਰੁਚੀ ਵਿਕਸਿਤ ਕਰਨਾ, ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਣ ਲਈ ਖੇਡ ਨੀਤੀ ਤਹਿਤ ਵੱਖ ਵੱਖ ਖੇਡਾਂ ਦੀ ਜਾਣਕਾਰੀ ਦੇਣਾ, ਬਾਲ ਪ੍ਰਤਿਭਾ ਮੇਲਿਆਂ ਵਿੱਚ ਵਧ-ਚੜ੍ਹ ਕੇ ਭਾਗ ਲੈਣ, ਸਕੂਲਾਂ ਵਿੱਚ ਸਮਾਰਟ ਕਲਾਸਰੂਮਾਂ ਵਿੱਚ ਸਮਾਰਟ ਤਕਨੀਕ ਦੀ ਵਰਤੋਂ ਕਰਕੇ ਵਿਭਾਗ ਦੁਆਰਾ ਤਿਆਰ ਕੀਤੀ ਗਈ ਪੰਜਾਬ ਐਜੂਕੇਅਰ ਐਪ ਦੀ ਵਰਤੋਂ ਬੱਚਿਆਂ ਅਤੇ ਮਾਪਿਆਂ ਨੂੰ ਸਿਖਾਉਣ ਆਦਿ ਬਾਰੇ ਪ੍ਰੇਰਿਤ ਕੀਤਾ ਗਿਆ।
ਸਿਖਲਾਈ ਵਰਕਸ਼ਾਪ ਦੌਰਾਨ ਸਟੇਟ ਰਿਸੋਰਸ ਪਰਸਨਾਂ ਨੇ ਸਮੂਹ ਭਾਗ ਲੈਣ ਵਾਲੇ ਸੈਂਟਰ ਹੈੱਡ ਟੀਚਰਾਂ ਨੂੰ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਪ੍ਰਾਪਤੀ ਲਈ ਵੱਖ-ਵੱਖ ਵਿਸ਼ਿਆਂ ਨੂੰ ਪੜ੍ਹਾਉਣ, ਮੌਜੂਦਾ ਸਮੇਂ ਅਨੁਸਾਰ ਪਾਠਕ੍ਰਮ ਨੂੰ ਕਰਵਾਉਣ ਲਈ ਵਰਤੀਆਂ ਜਾਣ ਵਾਲੀ ਸਮਾਰਟ ਤਕਨੀਕਾਂ ਦੀ ਵਰਤੋਂ, ਸਿੱਖਣ-ਸਿਖਾਉਣ ਲਈ ਵਰਤੀ ਜਾਣ ਵਾਲੀ ਟੀ.ਐੱਲ.ਐੱਮ. ਦੀ ਤਿਆਰੀ, ਸਕੂਲਾਂ ਵਿੱਚ ਜਮਾਤ ਅਨੁਸਾਰ ਸਿੱਖਣ ਪਰਿਣਾਮਾਂ ਦੀ ਪ੍ਰਾਪਤੀ ਲਈ ਕੁਇਜ਼ ‘ਤੇ ਆਧਾਰਿਤ ਸਲਾਇਡਾਂ ਦੀ ਵੱਧ ਤੋਂ ਵੱਧ ਵਰਤੋਂ, ਸਕੂਲਾਂ ਵਿੱਚ ਸ਼ੁਰੂ ਹੋਏ ਨੈਤਿਕ ਸਿੱਖਿਆ ਸਬੰਧੀ ਨਵੇਂ ਵਿਸ਼ੇ ਸਵਾਗਤ ਜ਼ਿੰਦਗੀ ਦੀ ਮਹੱਤਤਾ, ਬੱਚਿਆਂ ਦੀ ਵੱਖ-ਵੱਖ ਭਾਸ਼ਾਵਾਂ ਨੂੰ ਸਿੱਖਣ ਲਈ ਰੁਚੀ ਨੂੰ ਪ੍ਰਫੁੱਲਤ ਕਰਨ ਹਿੱਤ ਇੰਗਲਿਸ਼ ਬੂਸਟਰ ਕਲੱਬਾਂ ਦੇ ਸੁਚਾਰੂ ਢੰਗ ਨਾਲ ਸੰਚਾਲਨ  ਸਬੰਧੀ ਸਿਖਲਾਈ ਦਿੱਤੀ ਗਈ।