By Admin

ਸੁਖਬੀਰ ਬਾਦਲ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ 16 ਮਾਰਚ  ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰੋਨਾ ਮਹਾਮਾਰੀ ਦੀ ਚਪੇਟ ਵਿਚ ਆ ਗਏ ਹਨ। ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।ਇਸ ਦੀ ਜਾਣਕਾਰੀ ਖੁਦ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਤੀ ਹੈ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਪਰ ਪਰੋਟੋਕੋਲ ਦੇ ਚੱਲਦੇ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਇਸ ਦੇ ਚੱਲਦੇ ਉਨ੍ਹਾਂ ਆਪਣੇ ਸੰਪਰਕ ਵਿਚ ਆਉਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ