ਸਰਕਾਰੀ ਬੱਸਾਂ ਵਿੱਚ ਮਹਿਲਾ ਵਰਗ ਨੂੰ ਮੁਫਤ ਸਫਰ ਸਹੂਲਤ ਪ੍ਰਦਾਨ ਕਰਨ ਤੇ ਗਿੱਦੜਬਾਹਾ ਦੇ ਵਿਧਾਇਕ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ( ਪਰਗਟ ਸਿੰਘ
ਗਿੱਦੜਬਾਹਾ ਦੇ ਵਿਧਾਇਕ ਸ.ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਨੇ ਮਹਿਲਾ ਵਰਗ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਸਹੂਲਤ ਪ੍ਰਦਾਨ ਕਰਨ ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਹੈ।
ਉਹਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਮਹਿਲਾ ਵਰਗ ਦੇ ਮਾਨ ਸਨਮਾਨ ਨੂੰ ਉਚੱਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸਰਕਾਰੀ ਬੱਸਾਂ ਵਿੱਚ ਮਹਿਲਾ ਵਰਗ ਦਾ 100 ਪ੍ਰਤੀਸਤ ਕਿਰਾਇਆ ਮੁਆਫ ਕਰਕੇ ਉਹਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਿਆ ਜਾ ਰਿਹਾ ਹੈ ਅਤੇ ਮਹਿਲਾ ਵਰਗ ਹੁਣ ਬਿਨਾਂ ਪੈਸਿਆਂ ਦੇ ਪੰਜਾਬ ਵਿੱਚ ਪੰਜਾਬ ਰੋਡਵੇਜ, ਪਨ ਬੱਸ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਣਗੀਆਂ।
ਇਸ ਤਰਾਂ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪਿੰਡ ਚੱਕ ਦੂਹੇਵਾਲੇ ਦੀਆਂ ਰਹਿਣਵਾਲੀਆਂ ਔਰਤਾਂ ਸੀਮਾ ਰਾਣੀ ਅਤੇ ਵੀਰਪਾਲ ਕੌਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਵਿੱਚ ਉਹਨਾਂ ਲਈ ਮੁਫਤ ਸਫਰ ਕਰਨ ਦੀ ਸਹੂਲਤ ਪ੍ਰਦਾਨ ਕਰਕੇ ਉਹਨਾਂ ਨੂੰ ਬਹੁਤ ਵੱਡਾ ਮਾਣ ਬਖਸ਼ਿਆਂ ਹੈ ਅਤੇ ਇਸ ਨਾਲ ਗਰੀਬ ਅਤੇ ਪੇਂਡੂ ਵਰਗ ਦੀਆਂ ਮਹਿਲਾਵਾਂ ਨੂੰ ਬਹੁਤ ਜ਼ਿਆਦਾ ਲਾਭ ਹੋਵੇਗਾ