You are currently viewing ਸ.ਭੱਟੀ ਨੇ ਡਾ.ਬੀ.ਆਰ.ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ

ਸ.ਭੱਟੀ ਨੇ ਡਾ.ਬੀ.ਆਰ.ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ

ਸ.ਭੱਟੀ ਨੇ ਡਾ.ਬੀ.ਆਰ.ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ
ਸ੍ਰੀ ਮੁਕਤਸਰ ਸਾਹਿਬ 14 ਅਪ੍ਰੈਲ( ਪਰਗਟ ਸਿੰਘ )
ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਹਾਨ ਰਾਜਨੀਤੀਵਾਨ, ਪ੍ਰਸਿੱਧ ਸਮਾਜ ਸੁਧਾਰਕ ਅਤੇ ਦਲਿਤਾਂ ਦੇ ਮਸੀਹਾ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੇ 130ਵੇਂ ਜਨਮ ਦਿਵਸ ਦੇ ਮੌਕੇ ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨ ਲਾਇਨ ਵਿਧੀ ਰਾਹੀਂ ਸੂਬੇ ਦੇ ਹਰ ਜਿ਼ਲ੍ਹੇ ਦੇ ਰਾਜਨੀਤਿਕ,ਸਮਾਜਿਕ ਦੇ ਨੁਮਾਇੰਦਿਆਂ ਅਤੇ ਸਰਕਾਰੀ ਅਫਸਰਾਂ ਦੀ ਹਾਜ਼ਰੀ ਵਿੱਚ ਸੰਵਿਧਾਨ ਦੇ ਨਿਰਮਾਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਆਨ ਲਾਇਨ ਜਿ਼ਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ।
ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ.ਭੱਟੀ ਨੇ ਕਿਹਾ ਕਿ ਡਾ.ਬੀ.ਆਰ.ਅੰਬੇਡਕਰ ਜੀ ਨੂੰ ਸੱਚੀ ਸ਼ਰਧਾਂਜਲੀ ਇਹ ਹੀ ਹੈ ਕਿ ਸਾਨੂੰ ਉਹਨਾਂ ਵੱਲੋਂ ਦਰਸਾਏ ਗਏ ਮਾਰਗ ਤੇ ਚੱਲੀਏ ਅਤੇ ਸਮਾਜ ਦੀ ਬਿਹਤਰੀ ਲਈ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇ।
ਉਹਨਾਂ ਕਿਹਾ ਡਾ.ਬੀ.ਆਰ.ਅੰਬੇਡਕਰ ਜੀ ਨੇ ਦਲਿਤ ਸਮਾਜ ਦਾ ਜੀਵਨ ਪੱਧਰ ਉਚੱਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ।
ਉਹਨਾਂ ਕਿਹਾ ਕਿ ਡਾ.ਸਾਹਿਬ ਦੇ ਸੰਦੇਸ ਅਨੁਸਾਰ ਆਪਣੇ ਬੱਚਿਆ ਨੂੰ ਜਰੂਰ ਪੜ੍ਹਾਉਣਾ ਚਾਹੀਦਾ ਹੈ ਤਾਂ ਜੋ ਇਹ ਬੱਚੇ ਪੜ੍ਹ ਲਿਖ ਕੇ ਆਪਣੇ ਮਾਤਾ ਪਿਤਾ, ਸਮਾਜ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ।
ਇਸ ਮੌਕੇ ਤੇ ਸ.ਭੱਟੀ ਨੇ ਡਾ.ਅੰਬੇਡਕਰ ਜੀ ਦੀ ਮੂਰਤੀ ਤੇ ਫੁੱਲਮਾਲਾ ਅਰਪਿਤ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜੇਸ਼ ਤ੍ਰਿਪਾਠੀ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ, ਕਰਨ ਕੌਰ ਬਰਾੜ ਸਾਬਕਾ ਵਿਧਾਇਕ,ਸਵਰਨਜੀਤ ਕੌਰ ਐਸ.ਡੀ.ਐਮ, ਜਗਮੋਹਨ ਸਿੰਘ ਮਾਨ ਜਿ਼ਲ੍ਹਾ ਸਮਾਜਿਕ ਨਿਆ ਅਧਿਕਾਰਤਾ ਅਫਸਰ, ਗੁਰਦੀਪ ਸਿੰਘ ਮਾਨ ਜਿ਼ਲ੍ਹਾ ਲੋਕ ਸੰਪਰਕ ਅਫਸਰ, ਸੁਭਾਸ ਕੁਮਾਰ ਜਿ਼ਲ੍ਹਾ ਯੋਜਨਾ ਬੋਰਡ ਵੀ ਮੌਜੂਦ ਸਨ।