ਪੱਤਰਕਾਰ ਸ੍ਰੀ ਕੰਵਲਜੀਤ ਸਿੰਘ ਸਿੱਧੂ ਦੇ ਅੰਤਿਮ ਸੰਸਕਾਰ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਪ੍ਰਗਟਾਇਆ ਦੁੱਖ
ਬਠਿੰਡਾ, 20 ਅਪ੍ਰੈਲ( ਪਰਗਟ )
ਬਹੁਤ ਹੀ ਨੇਕ ਦਿਲ ਇਨਸਾਨ ਤੇ ਸੀਨੀਅਰ ਪੱਤਰਕਾਰ ਸ੍ਰੀ ਕੰਵਲਜੀਤ ਸਿੱਧੂ ਦਾ ਅੱਜ ਇੱਥੋਂ ਦੀ ਦਾਣਾ ਮੰਡੀ ਵਿਖੇ ਸਥਿਤ ਰਾਮਬਾਗ ਵਿਖੇ ਅੰਤਿਮ ਸੰਸਕਾਰ ਹੋਇਆ। ਇਸ ਮੌਕੇ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਿ੍ਰਤਕ ਪੱਤਰਕਾਰ ਸ਼੍ਰੀ ਸਿੱਧੂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ. ਗੁਰਕੀਰਤ ਿਪਾਲ ਸਿੰਘ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਤਰਫ਼ੋਂ ਡੀ.ਪੀ.ਆਰ.ਓ ਸ਼੍ਰੀ ਗੁਰਦਾਸ ਸਿੰਘ ਨੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਮਿ੍ਰਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਮਿ੍ਰਤਕ ਪੱਤਰਕਾਰ ਸ਼੍ਰੀ ਕੰਵਲਜੀਤ ਸਿੱਧੂ ਦੇ ਅੰਤਿਮ ਸੰਸਕਾਰ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਇੰਮਪਰੂਵਮੈਂਟ ਟਰੱਸਟ ਚੇਅਰਮੈਨ ਸ੍ਰੀ ਕੇ.ਕੇ.ਅਗਰਵਾਲ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਅਰੁਣ ਵਧਾਵਨ, ਸ਼੍ਰੀ ਰਾਜੂ ਸਰਾਂ, ਸ਼੍ਰੀ ਜਗਰੂਪ ਸਿੰਘ ਗਿੱਲ, ਮਾਸਟਰ ਹਰਮੰਦਰ ਸਿੰਘ ਸਿੱਧੂ, ਸ਼੍ਰੀ ਟਹਿਲ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੀਡੀਆ ਕਰਮੀਆਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੇ ਪ੍ਰਮੁੱਖ ਸਖ਼ਸ਼ੀਅਤਾਂ ਵੱਲੋਂ ਮਿ੍ਰਤਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਾਹਿਗੁਰੂ ਅੱਗੇ ਭਾਣਾ ਮੰਨਣ ਤੇ ਬਲ ਬਖਸ਼ਣ ਦੀ ਅਰਦਾਸ ਕੀਤੀ।