By Admin

ਮਿਸ਼ਨ ਫ਼ਤਿਹ

77474  ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ

ਬਠਿੰਡਾ, 26 ਅਪ੍ਰੈਲ

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁੁਣ ਤੱਕ 77474 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ।

ਉਨਾਂ ਅੱਗੇ ਦੱਸਿਆ ਕਿ ਇਨਾਂ ਵਿੱਚ 8045 ਹੈਲਥ ਵਰਕਰਜ਼, 16984 ਫਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 21923  ਵਿਅਕਤੀਆਂ ਨੂੰ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 19723 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।।

ਉਨਾਂ ਅੱਗੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 4344 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1467 ਨੂੰ ਦੂਜੀ ਡੋਜ਼, 15283 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2447 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 20279 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 2505 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 17593 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 2240 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।   ਇਸੇ ਤਰਾਂ ਪ੍ਰਾਈਵੇਟ ਇੰਸਟੀਚਿਊਟਸ ਵਿੱਚ 3701 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1335  ਨੂੰ ਦੂਜੀ ਡੋਜ਼, 1696 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 89 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 1653 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 295 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 2126 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 421 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।

I/173580/2021