ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 14 ਮਈ (ਗੁਰਲਾਲ ਸਿੰਘ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸ਼ਾਮ ਕੋਵਿਡ ਕਾਰਨ ਚੱਲ ਵਸੇ।
ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਭੈ ਸਿੰਘ ਸੰਧੂ ਵਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦਾ ਨੌਜਵਾਨ ਪੀੜ੍ਹੀਆਂ ਵਿੱਚ ਪਸਾਰ ਕਰਨ ਲਈ ਪਾਏ ਮਿਸਾਲੀ ਯੋਗਦਾਨ ਨੂੰ ਚੇਤੇ ਕੀਤਾ।
ਦੁਖੀ ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਉਹਨਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ