You are currently viewing

ਲਗਾਤਾਰ ਤੀਸਰੇ ਦਿਨ ਮੌਤ ਦਰ ਚ ਆਈ ਕਮੀ

ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 19 ਮੌਤਾਂ, 578 ਨਵੇਂ ਕੇਸ ਆਏ ਤੇ 727 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

ਬਠਿੰਡਾ, 21 ਮਈ ( ਗੁਰਲਾਲ ਸਿੰਘ  ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 294525 ਸੈਂਪਲ ਲਏ ਗਏ। ਜਿਨਾਂ ਵਿਚੋਂ 35776 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 28589 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 6429 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 758 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 19 ਦੀ ਮੌਤ, 578 ਨਵੇਂ ਕੇਸ ਆਏ ਤੇ 727 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।

I/185521/2021