You are currently viewing

By Gurlal

ਰਾਹਤ ਦੇਣ ਵਾਲੀ ਖ਼ਬਰ

ਲਗਾਤਾਰ ਤੀਸਰੇ ਦਿਨ ਮੌਤ ਦੀ ਦਰ ਚ ਆਈ ਗਿਰਾਵਟ : ਡਿਪਟੀ ਕਮਿਸ਼ਨਰ

ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 14 ਮੌਤਾਂ, 315 ਨਵੇਂ ਕੇਸ ਆਏ ਤੇ 774 ਹੋਏ ਤੰਦਰੁਸਤ

ਬਠਿੰਡਾ, 24 ਮਈ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਰਾਹਤ ਵਾਲੀ ਅਹਿਮ ਖ਼ਬਰ ਇਹ ਹੈ ਕਿ ਲਗਾਤਾਰ ਤੀਸਰੇ ਦਿਨ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਦੀ ਦਰ ਵਿਚ ਗਿਰਾਵਟ ਆਈ ਹੈ। ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 14 ਦੀ ਮੌਤ, 315 ਨਵੇਂ ਕੇਸ ਆਏ ਤੇ 774 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 305769 ਸੈਂਪਲ ਲਏ ਗਏ, ਜਿਨਾਂ ਚੋਂ 36930 ਪਾਜੀਟਿਵ ਕੇਸ ਆਏ, ਜਿਸ ਵਿਚੋਂ 31046 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 5074 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 810 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 4755 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।