ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 14 ਮੌਤਾਂ, 292 ਨਵੇਂ ਕੇਸ ਆਏ ਤੇ 618 ਹੋਏ ਤੰਦਰੁਸਤ: ਡਿਪਟੀ ਕਮਿਸ਼ਨਰ
ਬਠਿੰਡਾ, 29 ਮਈ
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 14 ਦੀ ਮੌਤ, 292 ਨਵੇਂ ਕੇਸ ਆਏ ਤੇ 618 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 324097 ਸੈਂਪਲ ਲਏ ਗਏ, ਜਿਨਾਂ ਚੋਂ 38541 ਪਾਜੀਟਿਵ ਕੇਸ ਆਏ, ਜਿਸ ਵਿਚੋਂ 34263 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 3406 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 872 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 3038 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।