You are currently viewing

 

ਡਿਪਟੀ ਕਮਿਸ਼ਨਰ ਨੇ ਕੋਵਿਡ ਮੇਕ ਸ਼ਿਫਟ ਕਰੋਨਾ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਹਾ, ਜੂਨ ਦੇ ਪਹਿਲੇ ਹਫ਼ਤੇ ਕੰਮ ਕਰਨਾ ਸ਼ੁਰੂ ਕਰ ਦੇਵੇਗਾ ਕਰੋਨਾ ਹਸਪਤਾਲ

ਬਠਿੰਡਾ, 31 ਮਈ : ਕਰੋਨਾ ਮਹਾਂਮਾਰੀ ਦੀ ਇਸ ਜੰਗ ਵਿਚ ਜਿੱਥੇ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸਾਸ਼ਨ ਤੇ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਸਮਾਜ ਸੇਵੀ, ਧਾਰਮਿਕ ਅਤੇ ਉਦਯੋਗਿਕ ਅਦਾਰਿਆਂ ਵਲੋਂ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਜ਼ਿਲ੍ਹੇ ਦੇ ਪਿੰਡ ਕਣਕਵਾਲ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੇ ਸਹਿਯੋਗ ਨਾਲ ਬਣਾਏ ਜਾ ਰਹੇ 100 ਬੈੱਡਾਂ ਦੀ ਸਹੂਲਤ ਵਾਲੇ ਕੋਵਿਡ ਮੇਕ ਸ਼ਿਫਟ ਕਰੋਨਾ ਹਸਪਤਾਲ ਦੇ ਪ੍ਰਬੰਧਾਂ ਦਾ ਦੌਰਾ ਕਰਨ ਮੌਕੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੈਵਲ-2 ਦੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਮੁਫ਼ਤ ਇਲਾਜ਼ ਲਈ ਬਣਾਇਆ ਜਾ ਰਿਹਾ ਇਹ ਹਸਪਤਾਲ ਜੂਨ ਦੇ ਪਹਿਲੇ ਹਫ਼ਤੇ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਰੋਨਾ ਸ਼ਿਫਟ ਹਸਪਤਾਲ ਨੂੰ ਜੰਗੀ ਪੱਧਰ ’ਤੇ ਤਿਆਰ ਕਰਨ ਲੱਗੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਹਸਪਤਾਲ ਦੇ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਇਸ ਨੂੰ ਕਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਲਈ ਵਰਤਿਆ ਜਾ ਸਕੇ।

ਇਸ ਮੌਕੇ ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਬੀ.ਐਂਡ ਆਰ. ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਇੰਦਰਜੀਤ ਸਿੰਘ ਅਤੇ ਰਿਫਾਇਨਰੀ ਦੇ ਏ.ਜ਼ੀ.ਐਮ. ਸ਼੍ਰੀ ਚਰਨਜੀਤ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।