You are currently viewing

 

ਕਰੋਨਾ ਪ੍ਰਭਾਵਿਤ ਤੰਦਰੁਸਤ ਹੋਣ ਵਾਲਿਆਂ ਦੀ ਗਿਣਤੀ ਵਧੀ : ਡਿਪਟੀ ਕਮਿਸ਼ਨਰ

ਘਰੇਲੂ ਇਕਾਂਤਵਾਸ, ਨਵੇਂ ਤੇ ਐਕਟਿਵ ਕੇਸਾਂ ਚ ਆਈ ਗਿਰਾਵਟ

ਬਠਿੰਡਾ, 3 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ਚ ਕਰੋਨਾ ਪ੍ਰਭਾਵਿਤ ਤੰਦਰੁਸਤ ਹੋਣ ਵਾਲਿਆਂ ਦੀ ਜਿੱਥੇ ਗਿਣਤੀ ਵਧੀ ਹੈ ਉੱਥੇ ਹੀ ਘਰੇਲੂ ਇਕਾਂਤਵਾਸ, ਨਵੇਂ ਤੇ ਐਕਟਿਵ ਕੇਸਾਂ ਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 13 ਦੀ ਮੌਤ, 178 ਨਵੇਂ ਕੇਸ ਆਏ ਤੇ 429 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 338851 ਸੈਂਪਲ ਲਏ ਗਏ, ਜਿਨਾਂ ਚੋਂ 39494 ਪਾਜੀਟਿਵ ਕੇਸ ਆਏ, ਜਿਸ ਚੋਂ 36395 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 2172 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 927 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 1952 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।