8 ਮੌਤਾਂ, 111 ਨਵੇਂ ਕੇਸ ਤੇ 251 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ : ਬੀ.ਸ਼੍ਰੀਨਿਵਾਸਨ
ਬਠਿੰਡਾ, 5 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 8 ਵਿਅਕਤੀਆਂ ਦੀ ਮੌਤ, 111 ਨਵੇਂ ਕੇਸ ਆਏ ਅਤੇ 251 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 344798 ਸੈਂਪਲ ਲਏ ਗਏ, ਜਿਨਾਂ ਚੋਂ 39748 ਪਾਜੀਟਿਵ ਕੇਸ ਆਏ, ਜਿਸ ਚੋਂ 36998 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 1807 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 943 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 1663 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।