You are currently viewing ਮਲੇਰਕੋਟਲਾ ਸੂਬੇ ਦਾ 23ਵਾਂ ਜ਼ਿਲ੍ਹਾ ਬਨਣ ਤੇ ਵਿਕਾਸ ਅਤੇ ਤਰੱਕੀ ਦੇ ਖੁੱਲ੍ਹਣਗੇ ਨਵੇਂ ਰਾਹ : ਗੁਰਪ੍ਰੀਤ ਕਾਂਗੜ

ਮਲੇਰਕੋਟਲਾ ਸੂਬੇ ਦਾ 23ਵਾਂ ਜ਼ਿਲ੍ਹਾ ਬਨਣ ਤੇ ਵਿਕਾਸ ਅਤੇ ਤਰੱਕੀ ਦੇ ਖੁੱਲ੍ਹਣਗੇ ਨਵੇਂ ਰਾਹ : ਗੁਰਪ੍ਰੀਤ ਕਾਂਗੜ

ਮਲੇਰਕੋਟਲਾ ਸੂਬੇ ਦਾ 23ਵਾਂ ਜ਼ਿਲ੍ਹਾ ਬਨਣ ਤੇ ਵਿਕਾਸ ਅਤੇ ਤਰੱਕੀ ਦੇ ਖੁੱਲ੍ਹਣਗੇ ਨਵੇਂ ਰਾਹ : ਗੁਰਪ੍ਰੀਤ ਕਾਂਗੜ

ਕਿਹਾ, ਪਿਛਲੇ ਲੰਮੇ ਅਰਸੇ ਤੋਂ ਲੋਕਾਂ ਦੀ ਚਿਰਕੋਣੀ ਮੰਗ ਹੋਈ ਪੂਰੀ

ਬਠਿੰਡਾ, 7 ਜੂਨ : ਪਵਿੱਤਰ ਇਤਿਹਾਸਕ ਤੇ ਰਿਆਸਤੀ ਸ਼ਹਿਰ ਮਲੇਰਕੋਟਲਾ ਨੂੰ ਸੂਬੇ ਦੇ 23ਵਾ ਜ਼ਿਲ੍ਹਾ ਬਣਾਉਣ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ। ਪੰਜਾਬ ਦੀ ਧਰਮ ਨਿਰਪੱਖ, ਇੱਕਸੁਰਤਾ ਤੇ ਏਕਤਾ ਦੀ ਸ਼ਾਨਦਾਰ ਵਿਰਾਸਤ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਇਹ ਸ਼ਹਿਰ ਹੁਣ ਵਿਕਾਸ ਅਤੇ ਤਰੱਕੀ ਦੇ ਨਵੇਂ ਰਾਹਾਂ ਨੂੰ ਛੁਹੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਮਲੇਰਕੋਟਲਾ ਨੂੰ ਸੂਬੇ ਦੇ 23ਵੇਂ ਜ਼ਿਲ੍ਹਾ ਬਣਾਉਣ ਸਬੰਧੀ ਹੋਏ ਉਦਘਾਟਨ ਮੌਕੇ ਵਰਚੂਅਲ ਪ੍ਰੋਗਰਾਮ ਚ ਸਮੂਲੀਅਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਮਲੇਰਕੋਟਲਾ ਅਤੇ ਪੰਜਾਬ ਵਾਸੀਆਂ ਨੂੰ ਇਸ ਨਵੇਂ ਜ਼ਿਲ੍ਹੇ ਦੀ ਵਧਾਈ ਵੀ ਦਿੱਤੀ।

ਇਸ ਵਰਚੂਅਲ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ 500 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵਾਬ ਸ਼ੇਰ ਮੁਹੰਮਦ ਖ਼ਾ ਸਰਕਾਰੀ ਮੈਡੀਕਲ ਕਾਲਜ, 12 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਸਰਕਾਰੀ ਮਹਿਲਾ ਕਾਲਜ ਅਤੇ 10 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਸ. ਕਾਂਗੜ ਨੇ ਕਿਹਾ ਕਿ ਪਿਛਲੇ ਲੰਮੇ ਅਰਸੇ ਤੋਂ ਮਲੇਰਕੋਟਲੇ ਦੇ ਲੋਕਾਂ ਦੀ ਇਸ ਨੂੰ ਜ਼ਿਲ੍ਹਾ ਬਣਾਉਣ ਲਈ ਚਿਰਕੋਣੀ ਮੰਗ ਨੂੰ ਪੂਰਾ ਹੋਣ ਨਾਲ ਜਿੱਥੇ ਇੱਥੋਂ ਦੇ ਵਾਸ਼ਿੰਦਿਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ, ਉੱਥੇ ਮਲੇਰਕੋਟਲਾ ਵਾਸੀਆਂ ਨੂੰ ਆਪਣੇ ਛੋਟੇ-ਮੋਟੇ ਕੰਮ ਦਫ਼ਤਰੀ ਕੰਮਕਾਜਾਂ ਲਈ ਸੰਗਰੂਰ ਨਹੀਂ ਜਾਣਾ ਪਵੇਗਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਹੁਣ ਇੱਥੇ ਹੀ ਸਾਰੀਆਂ ਸੁਵਿਧਾਵਾਂ ਮਿਲ ਸਕਣਗੀਆਂ।

ਇਸ ਮੌਕੇ ਸ. ਕਾਂਗੜ ਨੇ ਇਹ ਵੀ ਦੱਸਿਆ ਕਿ ਨਵੇਂ ਬਣੇ ਇਸ ਜ਼ਿਲ੍ਹੇ ਚ ਮਲੇਰਕੋਟਲਾ, ਅਹਿਮਗੜ੍ਹ ਤੇ ਅਮਰਗੜ੍ਹ ਤਿੰਨ ਸਬ-ਡਵੀਜ਼ਨਾ ਬਣਾਈਆਂ ਗਈਆਂ ਹਨ। ਉਨ੍ਹਾਂ ਮਲੇਰਕੋਟਲੇ ਨੂੰ ਭਾਈਚਾਰਕ-ਸਾਂਝ ਦਾ ਪ੍ਰਤੀਕ ਦੱਸਿਆ। ਉਨ੍ਹਾਂ ਮਹਿਲਾ ਸਸ਼ਕਤੀਕਰਨ ਦੀ ਗੱਲ ਕਰਦਿਆਂ ਕਿਹਾ ਕਿ ਮਲੇਰਕੋਟਲਾ ਲਈ ਬੜੀ ਮਾਣ-ਸਤਿਕਾਰ ਵਾਲੀ ਗੱਲ ਹੈ ਕਿਉਂਕਿ ਇੱਥੋਂ ਦੀ ਪਹਿਲੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁੱਖੀ ਮਹਿਲਾ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇੱਥੇ ਮਹਿਲਾ ਥਾਣਾ ਬਣਾਇਆ ਗਿਆ ਹੈ ਜੋ ਕਿ ਵਿਸ਼ੇਸ਼ ਤੌਰ ਤੇ ਮਹਿਲਾ ਕਰਮਚਾਰੀਆਂ ਵਲੋਂ ਹੀ ਚਲਾਇਆ ਜਾਵੇਗਾ।

ਇਸ ਮੌਕੇ ਐਸ.ਡੀ.ਐਮ. ਰਾਮਪੁਰਾ ਸ਼੍ਰੀ ਨਵਦੀਪ ਕੁਮਾਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ. ਗੁਰਬੀਰ ਸਿੰਘ ਕੋਹਲੀ, ਐਸ.ਪੀ. ਹੈਡਕੁਆਰਟਰ ਸ਼੍ਰੀ ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।