ਕਿਹਾ, 16 ਜੂਨ ਨੂੰ ਸਵੇਰੇ 9 ਵਜੇ ਪਹੁੰਚ ਕੇ ਮੁਫਤ ਸਿਖਲਾਈ ਲਈ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ
ਬਠਿੰਡਾ, 11 ਜੂਨ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਵੱਲੋਂ ਆ ਰਹੀ ਆਰਮੀ, ਪੰਜਾਬ ਪੁਲਿਸ ਤੇ ਜੇਲ ਵਾਰਡਰ ਦੀ ਭਰਤੀ ਲਈ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਫਾਜਿਲਕਾ ਦੇ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੀ ਰਜਿਸਟ੍ਰੇਸ਼ਨ, ਕਾਊਸਲਿੰਗ ਅਤੇ ਮੁਫ਼ਤ ਸਿਖਲਾਈ ਲਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਕਾਲਝਰਾਣੀ ਦੇ ਕੈਂਪ ਇੰਚਾਰਜ ਸ੍ਰੀ ਹਰਜੀਤ ਸਿੰਘ ਸੰਧੂ ਨੇ ਸਾਂਝੀ ਕੀਤੀ।
ਕੈਂਪ ਇੰਚਾਰਜ ਸ੍ਰੀ ਹਰਜੀਤ ਸਿੰਘ ਸੰਧੂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਭਰਤੀ ਹੋਣ ਦੇ ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟਿਫਿਕੇਟ (ਸਮੇਤ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ) 2 ਪਾਸਪੋਰਟ ਸਾਈਜ ਫੋਟੋਆਂ, ਆਧਾਰ ਕਾਰਡ ਨਾਲ ਲੈ ਕੇ 16 ਜੂਨ 2021 ਨੂੰ ਸਵੇਰੇ 9 ਵਜੇ ਨਿੱਜੀ ਤੌਰ ਤੇ ਪਹੁੰਚ ਕੇ ਮੁਫਤ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਕੈਂਪ ਇੰਚਾਰਜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ ਵਾਰਡਰ ਦੀ ਭਰਤੀ ਲਈ ਕੇਵਲ ਉਹੀ ਯੁਵਕ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ ਜਿਨ੍ਹਾਂ ਨੇ ਭਰਤੀ ਲਈ ਆਨ-ਲਾਈਨ ਅਪਲਾਈ ਕੀਤਾ ਹੈ। ਯੁਵਕ ਰਜ਼ਿਸਟ੍ਰੇਸ਼ਨ ਲਈ ਆਉਣ ਸਮੇਂ ਆਪਣੇ ਨਾਲ ਭਰਤੀ ਲਈ ਆਨ-ਲਾਈਨ ਅਪਲਾਈ ਦਾ ਫਾਰਮ ਵੀ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਾਉਣ ਵਾਲੇ ਯੁਵਕ ਦੀ ਵਿੱਦਿਅਕ ਯੋਗਤਾ ਘੱਟੋਂ ਘੱਟ 10+2 ਹੋਣੀ ਚਾਹੀਦੀ ਹੈ ਤੇ ਉਮਰ 18 ਤੋਂ 25 ਸਾਲ, ਕੱਦ 5 ਫੁੱਟ 7 ਇੰਚ ਹੋਣਾ ਲਾਜ਼ਮੀ ਹੋਵੇਗਾ।
ਇਸ ਤੋਂ ਇਲਾਵਾ ਕੈਂਪ ਵੱਲੋਂ ਆਰਮੀ ਭਰਤੀ ਰੈਲੀ ਫਿਰੋਜ਼ਪੁਰ ਵਿੱਚ ਮੈਡੀਕਲ ਫਿੱਟ ਹੋਏ ਯੁਵਕਾਂ ਲਈ ਲਿਖਤੀ ਪੇਪਰ ਦੀ ਤਿਆਰੀ ਲਈ ਕਲਾਸਾ ਚਲਾਈਆਂ ਜਾ ਰਹੀਆਂ ਹਨ। ਇਸ ਲਈ ਬਠਿੰਡਾ ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕ ਜ਼ਿਲ੍ਹਿਆਂ ਦੇ ਮੈਡੀਕਲ ਫਿੱਟ ਯੁਵਕ ਕੈਂਪ ਵਿੱਚ ਮੁਫਤ ਸਿਖਲਾਈ ਲਈ ਆ ਸਕਦੇ ਹਨ। ਵਧੇਰੇ ਜਾਣਕਾਰੀ ਲਈ ਯੁਵਕ 94641-52013, 93167-13000 ਤੇ 98148-50214 ਨੰਬਰਾਂ ਤੇ ਸੰਪਰਕ ਕਰ ਸਕਦੇ ਹਨ।