2 ਮੌਤਾਂ, 42 ਨਵੇਂ ਕੇਸ ਤੇ 134 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ : ਡਿਪਟੀ ਕਮਿਸ਼ਨਰ
ਬਠਿੰਡਾ, 13 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ਮੌਤ, 42 ਨਵੇਂ ਕੇਸ ਅਤੇ 134 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।
ਸ਼੍ਰੀ ਬੀ.ਸ਼੍ਰੀਨਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 363628 ਸੈਂਪਲ ਲਏ ਗਏ, ਜਿਨਾਂ ਚੋਂ 40475 ਪਾਜੀਟਿਵ ਕੇਸ ਆਏ, ਜਿਸ ਚੋਂ 38630 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 860 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 985 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 804 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।