You are currently viewing ਕਰੋਨਾ ਮੁਕਤ ਪਿੰਡ ਅਭਿਆਨ

ਕਰੋਨਾ ਮੁਕਤ ਪਿੰਡ ਅਭਿਆਨ

 

ਕਰੋਨਾ ਮੁਕਤ ਪਿੰਡ ਅਭਿਆਨ

ਬੀਤੇ 24 ਘੰਟਿਆਂ ਦੌਰਾਨ 312 ਵਿਅਕਤੀਆਂ ਦੇ ਲਏ ਸੈਂਪਲ : ਡਿਪਟੀ ਕਮਿਸ਼ਨਰ

ਕਿਹਾ, 1 ਵਿਅਕਤੀ ਦੀ ਰਿਪੋਰਟ ਆਈ ਪਾਜੀਟਿਵ

ਬਠਿੰਡਾ, 14 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੁਆਰਾ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਵਲੋਂ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚ ਕਰੋਨਾ ਟੈਸਟਿੰਗ ਕੈਂਪ ਲਗਾ ਕੇ 312 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਜਿਨ੍ਹਾਂ ਵਿਚੋਂ 1 ਵਿਅਕਤੀ ਦੀ ਪਾਜ਼ੀਟਿਵ ਅਤੇ ਬਾਕੀਆਂ ਦੀ ਨੈਗੇਟਿਵ ਰਿਪੋਰਟ ਆਈ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਮੁਕਤ ਪਿੰਡ ਅਭਿਆਨ ਤਹਿਤ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਰੋਜ਼ਾਨਾਂ ਜ਼ਿਲ੍ਹੇ ਵੱਖ-ਵੱਖ ਪਿੰਡਾਂ ਵਿਚ ਰੋਜ਼ਾਨਾ ਕਰੋਨਾ ਟੈਸਟਿੰਗ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ 13 ਜੂਨ ਨੂੰ ਲਗਾਏ ਗਏ ਕੈਂਪਾਂ ਦੌਰਾਨ ਪਿੰਡ ਘੁੰਮਣ ਕਲਾਂ 39, ਰਾਏਖਾਨਾ 36, ਮਾੜੀ 17, ਸੁੱਖਾ ਸਿੰਘ ਵਾਲਾ 25, ਧੰਨ ਸਿੰਘ ਖਾਨਾ 26, ਚਨਾਰਥਲ 75, ਕੋਟਫੱਤਾ 12, ਚੋਟੀਆਂ 21, ਬੁੱਗਰ 16, ਬੁਰਜ਼ ਮਾਨਸ਼ਾਹੀਆ 16 ਅਤੇ ਰਾਈਆ 29 ਵਿਖੇ 312 ਵਿਅਕਤੀਆਂ ਦੇ ਸੈਂਪਲ ਲਏ ਗਏ।

ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।