7 ਮੌਤਾਂ, 47 ਨਵੇਂ ਕੇਸ ਤੇ 165 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ : ਡਿਪਟੀ ਕਮਿਸ਼ਨਰ

 

7 ਮੌਤਾਂ, 47 ਨਵੇਂ ਕੇਸ ਤੇ 165 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ : ਡਿਪਟੀ ਕਮਿਸ਼ਨਰ

ਬਠਿੰਡਾ, 15 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 7 ਵਿਅਕਤੀਆਂ ਦੀ ਮੌਤ, 47 ਨਵੇਂ ਕੇਸ ਅਤੇ 165 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।

ਸ਼੍ਰੀ ਬੀ.ਸ਼੍ਰੀਨਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 366836 ਸੈਂਪਲ ਲਏ ਗਏ, ਜਿਨਾਂ ਚੋਂ 40557 ਪਾਜੀਟਿਵ ਕੇਸ ਆਏ, ਜਿਸ ਚੋਂ 38856 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 708 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 993 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 604 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

I/197196/2021