ਕਣਕਵਾਲ ਵਿਖੇ ਬਣਾਏ ਜਾ ਰਹੇ ਕੋਵਿਡ ਮੇਕ ਸਿਫ਼ਟ ਕਰੋਨਾ ਹਸਪਤਾਲ ਦੇ ਸਟਰਕਚਰ ਦਾ ਕੰਮ ਮੁਕੰਮਲ : ਡਿਪਟੀ ਕਮਿਸ਼ਨਰ
ਕੋਵਿਡ ਮੇਕ ਸਿਫ਼ਟ ਕਰੋਨਾ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਆਕਸੀਜਨ ਪਾਈਪ ਲਾਈਨ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਦਿੱਤੇ ਆਦੇਸ਼
ਬਠਿੰਡਾ, 16 ਜੂਨ: ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਮੁਫ਼ਤ ਇਲਾਜ਼ ਲਈ ਜ਼ਿਲੇ ਦੇ ਪਿੰਡ ਕਣਕਵਾਲ ਵਿਖੇ ਬਣਾਏ ਜਾ ਰਹੇ ਕੋਵਿਡ ਮੇਕ ਸ਼ਿਫਟ ਕਰੋਨਾ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਣਕਵਾਲ ਵਿਖੇ ਬਣਾਏ ਜਾ ਰਹੇ ਲੈਵਲ-2 ਦੇ 100 ਬੈੱਡ ਦੀ ਸਹੂਲਤ ਵਾਲੇ ਇਸ ਕੋਵਿਡ ਮੇਕ ਸ਼ਿਫ਼ਟ ਕਰੋਨਾ ਹਸਪਤਾਲ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਹਸਪਤਾਲ ਦੇ ਮੁੱਢਲੇ ਢਾਂਚੇ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਇਹ ਵੀ ਦੱਸਿਆ ਕਿ ਇਸ ਹਸਪਤਾਲ ਵਿਚ 25-25 ਬੈੱਡ ਦੇ ਵੱਖਰੇ-ਵੱਖਰੇ 4 ਬਲਾਕ ਬਣਾਏ ਜਾ ਰਹੇ ਹਨ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਸਪਤਾਲ ਵਿਖੇ ਆਕਸੀਜਨ ਪਾਈਪ ਲਾਈਨ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ ਤਾਂ ਜੋ ਇਸ ਹਸਪਤਾਲ ਨੂੰ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਵਰਤਿਆ ਜਾ ਸਕੇ।
ਇਸ ਮੌਕੇ ਕਾਰਜਕਾਰੀ ਇੰਜੀਨੀਅਰ ਬੀ ਐਂਡ ਆਰ ਸ਼੍ਰੀ ਇੰਦਰਜੀਤ ਸਿੰਘ, ਕਾਰਜਕਾਰੀ ਇੰਜਨੀਅਰ ਸ਼੍ਰੀ ਅਮੁਲਿਆ ਗਰਗ, ਕਾਰਜਕਾਰੀ ਇੰਜੀਨੀਅਰ ਇਲੈਕਟ੍ਰੀਕਲ ਵਿੰਗ ਬੀ ਐਂਡ ਆਰ ਸ਼੍ਰੀ ਜਤਿੰਦਰ ਅਰਜਨ ਅਤੇ ਰਿਫਾਇਨਰੀ ਦੇ ਡਿਪਟੀ ਜਨਰਲ ਮੈਨੇਜਰ ਸ਼੍ਰੀ ਚਰਨਜੀਤ ਸਿੰਘ ਆਦਿ ਹਾਜ਼ਰ ਸਨ।
I/197838/202