You are currently viewing ਸ਼ਹਿਰ ਅੰਦਰ ਬਰਸਾਤੀ ਪਾਣੀ ਦੀ ਨਿਕਾਸੀ ਲਈ ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ  ਕਿਹਾ, ਬਰਸਾਤੀ ਪਾਣੀ ਦੀ ਨਿਕਾਸੀ ਲਈ ਮੋਟਰਾਂ ਦੀ ਸਮਰੱਥਾ ਕੀਤੀ ਦੁੱਗਣੀ

ਸ਼ਹਿਰ ਅੰਦਰ ਬਰਸਾਤੀ ਪਾਣੀ ਦੀ ਨਿਕਾਸੀ ਲਈ ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਕਿਹਾ, ਬਰਸਾਤੀ ਪਾਣੀ ਦੀ ਨਿਕਾਸੀ ਲਈ ਮੋਟਰਾਂ ਦੀ ਸਮਰੱਥਾ ਕੀਤੀ ਦੁੱਗਣੀ

By Gurlal Singh

ਸ਼ਹਿਰ ਅੰਦਰ ਬਰਸਾਤੀ ਪਾਣੀ ਦੀ ਨਿਕਾਸੀ ਲਈ ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ  ਕਿਹਾ, ਬਰਸਾਤੀ ਪਾਣੀ ਦੀ ਨਿਕਾਸੀ ਲਈ ਮੋਟਰਾਂ ਦੀ ਸਮਰੱਥਾ ਕੀਤੀ ਦੁੱਗਣੀ

ਬਠਿੰਡਾ 17 ਜੂਨ:

ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਅੱਜ ਇੱਥੇ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲੇ ਵਿਚ ਹੜਾਂ ਦੀ ਰੋਕਥਾਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਅਗਾਊਂ ਪ੍ਰਬੰਧਾਂ ਸਬੰਧੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਦੱਸਿਆ ਕਿ ਇਸ ਵਰੇ ਸ਼ਹਿਰ ਅੰਦਰ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੋਈ ਸਮੱਸਿਆ ਨਹੀਂ ਆਵੇਗੀ, ਕਿਉਂਕਿ ਸ਼ਹਿਰ ਅੰਦਰ ਵੱਖ-ਵੱਖ ਡਿਸਪੋਜ਼ਲਾਂ ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਲਗਾਈਆਂ ਗਈਆਂ ਮੋਟਰਾਂ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਬੈਠਕ ਦੌਰਾਨ ਬਰਸਾਤੀ ਪਾਣੀ ਦੀ ਨਿਕਾਸੀ ਲਈ ਸ਼ਹਿਰ ਅੰਦਰ ਸੰਜੇ ਨਗਰ, ਡੀ.ਏ.ਵੀ. ਕਾਲਜ ਤੇ ਵਾਕਿਫ ਲੈਂਡ ਵਿਖੇ ਬਣੇੇ ਟੋਭਿਆਂ ਤੋਂ ਇਲਾਵਾ ਜ਼ਿਲੇ ਅੰਦਰ ਪੈਂਦੀਆਂ ਸਮੂਹ ਡ੍ਰੇਨਜ ਅਤੇ ਨਹਿਰਾਂ ਦੀ ਮੌਜੂਦਾ ਸਥਿਤੀ ਦਾ ਵੀ ਜਾਇਜਾ ਲਿਆ। ਇਸ ਮੌਕੇ ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਲੋੜੀਂਦੇ ਪ੍ਰਬੰਧ ਕਰਨ ਵਿਚ ਕੋਈ ਕੋਤਾਹੀ ਨਾ ਵਰਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੀ ਸ਼ਰੂਆਤ ਤੋਂ ਪਹਿਲਾਂ ਸਾਰੇ ਇੰਤਜਾਮ ਮੁਕੰਮਲ ਕਰ ਲਏ ਜਾਣ।


ਡਿਪਟੀ ਕਮਿਸ਼ਨਰ ਨੇ ਜ਼ਿਲਾ ਪੱਧਰ ਤੋਂ ਇਲਾਵਾ ਉਪਮੰਡਲ ਪੱਧਰ ਤੇ ਵੀ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਸਬੰਧਤ ਐਸ.ਡੀ.ਐਮਜ ਨੂੰ ਆਦੇਸ਼ ਦਿੱਤੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਅਪਾਤ ਸਥਿਤੀ ਨਾਲ ਨਜਿੱਠਣ ਲਈ ਸੰਪਰਕ ਪਲਾਨ ਤਹਿਤ ਸਾਰੇ ਅਧਿਕਾਰੀਆਂ ਕਰਮਚਾਰੀਆਂ ਦੇ ਫੋਨ ਨੰਬਰਾਂ ਸਮੇਤ ਸੂਚਨਾ ਤਿਆਰ ਕੀਤੀ ਜਾਵੇ ਅਤੇ ਹੜਾਂ ਦੀ ਰੋਕਥਾਮ ਲਈ ਲੋੜੀਂਦੇ ਸਮਾਨ ਦਾ ਇੰਤਜਾਮ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਕਮਿਸ਼ਨਰ ਨਗਰ ਨਿਗਰ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਅਗੇਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪਾਣੀ ਦੀ ਨਿਕਾਸੀ ਲਈ ਸ਼ਹਿਰ ਅੰਦਰ ਵੱਖ-ਵੱਖ ਡਿਸਪੋਜਲਾਂ ਤੇ ਲੱਗੀਆਂ ਮੋਟਰਾਂ ਦੀ ਸਮਰੱਥਾ ਪਹਿਲਾਂ ਨਾਲੋਂ ਦੁੱਗਣੀ ਕਰ ਦਿੱਤੀ ਗਈ ਹੈ। ਇਸ ਨਾਲ ਸ਼ਹਿਰ ਅੰਦਰ ਪਾਣੀ ਦੀ ਨਿਕਾਸੀ ਹੁਣ ਪਹਿਲਾਂ ਨਾਲੋਂ ਬਹੁਤ ਘੱਟ ਸਮੇਂ ਵਿੱਚ ਹੋਵੇਗੀ।
ਇਸ ਮੌਕੇ ਐਸ.ਡੀ.ਐਮ. ਤਲਵੰਡੀ ਸਾਬੋ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ. ਰਾਮਪੁਰਾ ਸ੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਮੌੜ ਮੈਡਮ ਵੀਰਪਾਲ ਕੌਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਤਹਿਸੀਲਦਾਰ ਸ੍ਰੀ ਸੁਖਵੀਰ ਸਿੰਘ ਬਰਾੜ ਤੋਂ ਇਲਾਵਾ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।