ਪਿਛਲੇ ਚਾਰ ਦਿਨਾਂ ਤੋਂ ਮੌਤ ਦਰ ਚ ਆਈ ਗਿਰਾਵਟ ; ਡਿਪਟੀ ਕਮਿਸ਼ਨਰ
ਪਹਿਲੀ ਜੂਨ ਤੋਂ ਲਗਾਤਾਰ ਘਰੇਲੂ ਇਕਾਂਤਵਾਸ ਅਤੇ ਐਕਟਿਵ ਕੇਸਾਂ ਚ ਆ ਰਹੀ ਹੈ ਕਮੀ
2 ਦੀ ਮੌਤ, 84 ਠੀਕ ਹੋ ਕੇ ਪਰਤੇ ਘਰ
ਬਠਿੰਡਾ 18ਜੂਨ :
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਜ਼ਿਲ੍ਹੇ ਅੰਦਰ ਜਿੱਥੇ ਪਹਿਲੀ ਜੂਨ ਤੋਂ ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਕਮੀ ਆ ਰਹੀ ਹੈ ਉਥੇ ਹੀ ਪਿਛਲੇ ਚਾਰ ਦਿਨਾਂ ਤੂੰ ਲਗਾਤਾਰ ਮੌਤ ਦਰ ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ਮੌਤ, 63 ਨਵੇਂ ਕੇਸ ਅਤੇ 84 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।
ਸ਼੍ਰੀ ਬੀ.ਸ਼੍ਰੀਨਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 374207 ਸੈਂਪਲ ਲਏ ਗਏ, ਜਿਨਾਂ ਚੋਂ 40733 ਪਾਜੀਟਿਵ ਕੇਸ ਆਏ, ਜਿਸ ਚੋਂ 39144 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 588 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1001 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 475 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।