You are currently viewing ਪ੍ਰਾਈਵੇਟ ਹਸਪਤਾਲ ਕਰੋਨਾ ਦੀ ਸੰਭਾਵੀਂ ਤੀਜੀ ਵੇਵ ਤੋਂ ਬਚਾਓ ਤੇ ਅਗਾਂਓ ਪ੍ਰਬੰਧਾਂ ਦੀ ਜਾਣਕਾਰੀ ਹਫ਼ਤੇ ’ਚ ਕਰਵਾਉਣ ਮੁਹੱਈਆ : ਡਿਪਟੀ ਕਮਿਸ਼ਨਰ

ਪ੍ਰਾਈਵੇਟ ਹਸਪਤਾਲ ਕਰੋਨਾ ਦੀ ਸੰਭਾਵੀਂ ਤੀਜੀ ਵੇਵ ਤੋਂ ਬਚਾਓ ਤੇ ਅਗਾਂਓ ਪ੍ਰਬੰਧਾਂ ਦੀ ਜਾਣਕਾਰੀ ਹਫ਼ਤੇ ’ਚ ਕਰਵਾਉਣ ਮੁਹੱਈਆ : ਡਿਪਟੀ ਕਮਿਸ਼ਨਰ

By Gurlal

ਪ੍ਰਾਈਵੇਟ ਹਸਪਤਾਲ ਕਰੋਨਾ ਦੀ ਸੰਭਾਵੀਂ ਤੀਜੀ ਵੇਵ ਤੋਂ ਬਚਾਓ ਤੇ ਅਗਾਂਓ ਪ੍ਰਬੰਧਾਂ ਦੀ ਜਾਣਕਾਰੀ ਹਫ਼ਤੇ ’ਚ ਕਰਵਾਉਣ ਮੁਹੱਈਆ : ਡਿਪਟੀ ਕਮਿਸ਼ਨਰ

ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਕੀਤੀ ਵਿਸ਼ੇਸ਼ ਬੈਠਕ

ਬਠਿੰਡਾ, 21 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਦੀ ਦੂਸਰੀ ਵੇਵ ਦੇ ਮੱਠੀ ਪੈਣ ਉਪਰੰਤ ਅਗਾਮੀ ਤੇ ਸੰਭਾਵੀਂ ਤੀਸਰੀ ਵੇਵ ਤੋਂ ਬਚਾਓ ਤੇ ਅਗਾਂਓ ਪ੍ਰਬੰਧਾਂ ਸਬੰਧੀ ਜ਼ਿਲੇ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਤੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਇਸ ਬੈਠਕ ਦੌਰਾਨ ਵਿਸ਼ੇਸ਼ ਤੌਰ ’ਤੇ ਬੱਚਿਆਂ ਦੇ ਮਾਹਿਰ ਡਾਕਟਰਾਂ ਵਲੋਂ ਸ਼ਿਰਕਤ ਕੀਤੀ ਗਈ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜਿੱਥੇ ਮੌਜੂਦ ਡਾਕਟਰਾਂ ਦਾ ਪਹਿਲੀ ਤੇ ਦੂਸਰੀ ਵੇਵ ਦੌਰਾਨ ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਵਲੋਂ ਇਸ ਮਹਾਂਮਾਰੀ ਦੇ ਦੌਰਾਨ ਜ਼ਿਲੇ ਦੇ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਦਿੱਤੇ ਗਏ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਉੱਥੇ ਹੀ ਉਨਾਂ ਆਉਣ ਵਾਲੀ ਸੰਭਾਵੀ ਤੀਸਰੀ ਵੇਵ ਤੋਂ ਬਚਾਓ ਸਬੰਧੀ ਅਗਾਓ ਪ੍ਰਬੰਧਾਂ ਲਈ ਢੁੱਕਵੇਂ ਪ੍ਰਬੰਧ ਕਰਨ ਲਈ ਵੀ ਆਦੇਸ਼ ਦਿੱਤੇ। ਇਸ ਦੌਰਾਨ ਉਨਾਂ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆਂ ਨੂੰ ਕਰੋਨਾ ਪ੍ਰਭਾਵਿਤ ਮਰੀਜ਼ਾਂ ਲਈ ਬੈੱਡਾਂ ਦੀ ਕੈਪੇਸਿਟੀ ਸਬੰਧੀ ਢੁੱਕਵੇਂ ਪ੍ਰਬੰਧ ਕਰਨ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਆਕਸੀਜਨ ਲਈ ਸਿਲੰਡਰ ਆਦਿ ਲੋੜੀਂਦੀ ਮਾਤਰਾਂ ਵਿਚ ਸਟੋਰ ਕਰਨ ਅਤੇ ਮੇਨ ਪਾਵਰ ਸੁਨਿੱਚਤ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨਾਂ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਹੋਰ ਆਦੇਸ਼ ਦਿੰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਦੀ ਸੰਭਾਵੀ ਤੀਜੀ ਵੇਵ ਦੇ ਟਾਕਰੇ ਲਈ ਕੀਤੇ ਜਾਣ ਵਾਲੇ ਢੁੱਕਵੇਂ ਪ੍ਰਬੰਧਾਂ ਦੀ ਰਿਪੋਰਟ ਇੱਕ ਹਫ਼ਤੇ ਦੇ ਅੰਦਰ-ਅੰਦਰ ਜਮਾਂ ਕਰਵਾਉਣ ਤਾਂ ਜੋ ਆਉਣ ਵਾਲੀ ਸੰਭਾਵੀਂ ਤੀਜੀ ਵੇਵ ਤੇ ਕਾਬੂ ਪਾਇਅ ਜਾ ਸਕੇ।

ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਜ਼ਿਲਾ ਕਰੋਨਾ ਸੈੱਲ ਦੇ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ ਤੋਂ ਇਲਾਵਾ ਜ਼ਿਲੇ ਨਾਲ ਸਬੰਧਤ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਤੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।