You are currently viewing ਬੀਤੇ 24 ਘੰਟਿਆਂ ਦੌਰਾਨ ਜ਼ਿਲੇ ਦੇ 10 ਪਿੰਡਾਂ ’ਚ 451 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ : ਡਿਪਟੀ ਕਮਿਸ਼ਨਰ

ਬੀਤੇ 24 ਘੰਟਿਆਂ ਦੌਰਾਨ ਜ਼ਿਲੇ ਦੇ 10 ਪਿੰਡਾਂ ’ਚ 451 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ : ਡਿਪਟੀ ਕਮਿਸ਼ਨਰ

ਬੀਤੇ 24 ਘੰਟਿਆਂ ਦੌਰਾਨ ਜ਼ਿਲੇ ਦੇ 10 ਪਿੰਡਾਂ ’ਚ 451 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ : ਡਿਪਟੀ ਕਮਿਸ਼ਨਰ

ਬਠਿੰਡਾ 23 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਪਿੰਡਾਂ ’ਚ ਵਿਸ਼ੇਸ਼ ਕੈਂਪਾਂ ਰਾਹੀਂ ਕਰੋਨਾ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। । ਇਨਾਂ ਕੈਂਪਾਂ ਦੀ ਲੜੀ ਤਹਿਤ ਬੀਤੇ 24 ਘੰਟਿਆਂ ’ਚ ਜ਼ਿਲੇ ਦੇ 7 ਬਲਾਕਾਂ ਦੇ 10 ਪਿੰਡਾਂ  ਵਿੱਚ 451 ਲੋਕਾਂ ਦੇ ਵੈਕਸੀਨੇਸ਼ਨ ਕੀਤੀ ਗਈ।

ਇਸੇ ਤਰਾਂ ਜ਼ਿਲੇ ਅੰਦਰ ਕੀਤੀ ਗਈ ਵੈਕਸੀਨੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ 7 ਬਲਾਕਾਂ ਅਧੀਨ ਪੈਂਦੇ 10 ਪਿੰਡਾਂ ਵਿੱਚ ਵੈਕਸ਼ੀਨੇਸ਼ਨ ਕੀਤੀ ਗਈ। ਇਸ ਦੌਰਾਨ ਜ਼ਿਲੇ ਦੇ ਪਿੰਡ ਜੀਦਾ ਵਿਖੇ 120 ਵਿਅਕਤੀਆਂ, ਖੇਮੂਆਣਾ ਵਿਖੇ 50, ਰਾਏਕ ਕਲਾਂ ਵਿਖੇ 29, ਗਿਆਨਾ ਵਿਖੇ 50, ਗਾਟਵਾਲੀ ਵਿਖੇ 42, ਸਿਰੀਏ ਵਾਲਾ ਵਿਖੇ 90, ਨਥਾਣਾ ਵਿਖੇ 20, ਬੱਜੋਆਣਾ ਵਿਖੇ 20, ਬਾਲਿਆਂਵਾਲੀ ਵਿਖੇ 20, ਝੰਡੂਕੇ ਵਿਖੇ 10 ਵਿਅਕਤੀਆਂ ਦੇ ਵੈਕਸ਼ੀਨੇਸ਼ਨ ਕੀਤੀ ਗਈ।

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਭਾਵੇਂ ਮੌਜੂਦਾ ਸਮੇਂ ਕਰੋਨਾ ਦਾ ਪ੍ਰਭਾਵ ਘੱਟ ਹੋ ਰਿਹਾ ਹੈ ਪਰ ਫੇਰ ਵੀ ਵਧੇਰੇ ਸਾਵਧਾਨੀਆਂ ਵਰਤਨ ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕੀਤਾ ਜਾਵੇ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।