You are currently viewing 210015 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ

210015 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ

 

ਮਿਸ਼ਨ ਫ਼ਤਿਹ

210015 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ

ਬਠਿੰਡਾ, 23 ਜੂਨ

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 210015 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ 15368 ਹੈਲਥ ਵਰਕਰਜ਼, 47491 ਫਰੰਟ ਲਾਇਨ ਵਰਕਰਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ 32861 ਵਿਅਕਤੀਆਂ, 45 ਤੋਂ 60 ਤੱਕ 48468 ਵਿਅਕਤੀਆਂ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 32660 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਗੌਰਮਿੰਟ ਇੰਸਟੀਚਿਊਟਸ ਵਿੱਚ 6159 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2567 ਨੂੰ ਦੂਜੀ ਡੋਜ਼, 44345 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 6658 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 32861 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1 ਵਿਅਕਤੀ ਨੰੂ ਦੂਜੀ ਡੋਜ਼, 45 ਤੋਂ 59 ਸਾਲ ਤੱਕ 44820 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 10831 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 28660 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 7127 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।

ਇਸੇ ਤਰਾਂ ਪ੍ਰਾਈਵੇਟ ਇੰਸਟੀਚਿਊਟਸ ਵਿੱਚ 7078 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2600 ਨੂੰ ਦੂਜੀ ਡੋਜ਼, 3970 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 650 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 4491 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1431 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 4464 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1302 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।