You are currently viewing ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕਾਂ ਲਈ ਆਸ ਦੀ ਕਿਰਨ ਬਣੇ ਓਟ ਕਲੀਨਕ ਤੇ  ਨਸ਼ਾ ਛੁਡਾਊ ਕੇਂਦਰ : ਡਿਪਟੀ ਕਮਿਸ਼ਨਰ

ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕਾਂ ਲਈ ਆਸ ਦੀ ਕਿਰਨ ਬਣੇ ਓਟ ਕਲੀਨਕ ਤੇ ਨਸ਼ਾ ਛੁਡਾਊ ਕੇਂਦਰ : ਡਿਪਟੀ ਕਮਿਸ਼ਨਰ

ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕਾਂ ਲਈ ਆਸ ਦੀ ਕਿਰਨ ਬਣੇ ਓਟ ਕਲੀਨਕ ਤੇ  ਨਸ਼ਾ ਛੁਡਾਊ ਕੇਂਦਰ : ਡਿਪਟੀ ਕਮਿਸ਼ਨਰ

ਓਟ ਕਲੀਨਕਾਂ ਤੋਂ ਇਲਾਜ ਕਰਵਾ ਕੇ ਖੁਸ਼ਹਾਲ ਜ਼ਿੰਦਗੀ ਜੀਅ ਰਹੇ ਨੇ ਨੌਜਵਾਨ

ਬਠਿੰਡਾ, 24 ਜੂਨ

ਸੂਬਾ ਸਰਕਾਰ ਵੱਲੋਂ ਪੰਜਾਬ ‘ਚੋੰ ਨਸ਼ਿਆਂ ਦੇ ਖ਼ਾਤਮੇ ਲਈ ਜਿੱਥੇ ਵੱਡੀ ਪੱਧਰ ਤੇ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਉੱਥੇ ਹੀ ਸਰਕਾਰ ਵੱਲੋਂ ਨਸ਼ਿਆਂ ਦੀ ਆੜ ਚ ਆ ਚੁੱਕੇ ਲੋਕਾਂ ਦੇ ਇਲਾਜ ਲਈ ਖੋਲ੍ਹੇ ਗਏ ਓਟ ਕਲੀਨਿਕ, ਨਸ਼ਾ ਛੁਡਾਊ ਕੇਂਦਰ ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕਾਂ ਲਈ ਵੱਡਾ ਸਹਾਰਾ ਬਣ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤਕ ਓਟ ਕਲੀਨਿਕਾਂ ਤੇ ਨਸ਼ਾ ਛੁਡਾਊ ਕੇਂਦਰਾਂ ਵਿਚ ਹਜ਼ਾਰਾਂ ਨੌਜਵਾਨ ਨਸ਼ੇ ਛੱਡਣ ਲਈ ਜਿੱਥੇ ਇਲਾਜ ਕਰਵਾ ਰਹੇ ਹਨ ਉੱਥੇ ਹੀ ਨੌਜਵਾਨ ਨਸ਼ੇ ਛੱਡ ਕੇ ਖੁਸ਼ਹਾਲ ਜ਼ਿੰਦਗੀ ਬਤੀਤ ਕਰ ਰਹੇ ਹਨ ਅਤੇ ਆਪਣਾ ਰੁਜ਼ਗਾਰ ਚਲਾ ਰਹੇ ਹਨ।                                      ਡਿਪਟੀ ਕਮਿਸ਼ਨਰ ਸ੍ਰੀ ਬੀ. ਸਰੀਨਿਵਾਸਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਗਵਾਈ ਹੇਠ ਜਿਲ੍ਹਾ ਪ੍ਰਸਾਸ਼ਨ  ਵੱਲੋਂ ਨਸ਼ਿਆਂ  ਨਾਲ ਹੋ ਰਹੇ ਮਨੁੱਖੀ ਜੀਵਨ, ਸਮਾਜਿਕ ਅਤੇ ਆਰਥਿਕ ਨੁਕਸਾਨ ਨੂੰ ਰੋਕਣ ਲਈ ਸਿਹਤ ਵਿਭਾਗ , ਵੱਖ ਵੱਖ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ  ਸਹਿਯੋਗ ਨਾਲ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਨਸ਼ਾ ਛਡਾਉ ਕੇਂਦਰਾਂ ਤੇ ਓਟ ਸੈਟਰਾਂ ਵਿਚ ਇਲਾਜ ਉਪਰੰਤ ਉਨ੍ਹਾਂ  ਨੂੰ ਮੁੱਖਧਾਰਾ ਵਿਚ ਲਿਆਂਦਾ ਜਾ ਰਿਹਾ ਹੈ।ਇਸ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਜਗਰੂਕਤਾ ਪ੍ਰੋਗਰਾਮਾਂ ਵੀ ਕਰਵਾਏ ਜਾ ਰਹੇ ਹਨ।

ਜ਼ਿਲ੍ਹੇ ਦੇ ਇੱਕ ਪਿੰਡ ਦੇ ਨੌਜਵਾਨ ਗੁਰਪ੍ਰੀਤ ਸਿੰਘ 45 ਕਾਲਪਨਿਕ ਨਾਂ ਨੇ  ਦੱਸਿਆ ਕਿ ਉਸ  ਨੂੰ ਨਸ਼ਾ ਛੁਡਾਊ ਕੇਂਦਰ ਬਠਿੰਡਾ ਤੋਂ ਇਲਾਜ ਕਰਵਾਉਣ ਉਪਰੰਤ ਨਵੀਂ ਜ਼ਿੰਦਗੀ ਮਿਲੀ ਹੈ । ਉਹਨਾਂ ਦੱਸਿਆ ਕਿ ਪਹਿਲਾਂ ਉਹ ਬੁਰੀ ਸੰਗਤ ਵਿੱਚ ਫਸ ਕੇ ਨਸ਼ਿਆਂ ਦਾ ਬੁਰੀ ਤਰ੍ਹਾਂ ਸ਼ਿਕਾਰ ਹੋ ਚੁੱਕਾ ਸੀ ਅਤੇ  ਨਸ਼ਿਆਂ ਦੀ ਭੈੜੀ ਲਤ ਨੇ ਜਿੱਥੇ ਉਸਦਾ ਪਰਿਵਾਰਕ ਢਾਂਚਾ ਹਿਲਾ ਕੇ ਦਿੱਤਾ ਉੱਥੇ ਉਸ ਦੇ ਰਿਸ਼ਤੇਦਾਰਾਂ ਨੇ ਵੀ ਉਸ ਤੋਂ ਮੂੰਹ ਮੋੜ ਲਿਆ। ਉਹਨਾਂ ਦੱਸਿਆ ਕਿ ਇਸ ਨਾਲ ਉਸ ਦੇ ਪਰਿਵਾਰ ਨੂੰ ਆਰਥਿਕ ਤੇ ਸਮਾਜਿਕ ਤੌਰ ਤੇ ਵੀ ਨੁਕਸਾਨ ਹੋਇਆਂ ।ਨਸ਼ਿਆਂ ਦੀ ਦਲ-ਦਲ ਵਿੱਚੋਂ ਉਸ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਦੀ ਅਣਥੱਕ ਕੋਸ਼ਿਸ਼ ਕੀਤੀ ਜੋ ਕਿ ਉਸ ਸਮੇਂ ਅਸਫਲ ਰਹੀਆਂ। ਉਹਨਾਂ ਦੱਸਿਆ  ਕਿ  ਫਿਰ ਉਸ ਨੇ ਨਸ਼ਾ ਛਡਾਉ ਕੇਂਦਰ  ਬਠਿੰਡਾ ਤੋਂ ਇਲਾਜ ਕਰਵਾਇਆਂ । ਇਸ ਦੌਰਾਨ   ਉਸ ਦੀ ਕੌਂਸਲਿੰਗ ਕੀਤੀ ਗਈ ਜਿਸ ਨਾਲ  ਉਸ ਨੇ ਪੂਰੀ ਤਰ੍ਹਾਂ ਨਸ਼ਿਆਂ ਦਾ ਤਿਆਗ ਕਰ ਦਿੱਤਾ। ਉਸ ਨੇ ਦੱਸਿਆ ਕਿ ਹੁਣ ਉਸ ਦਾ ਪਰਿਵਾਰ ਪੂਰੀ ਤਰ੍ਹਾਂ ਸੁਖੀ ਹੈ ਅਤੇ ਉਹ ਆਪਣੇ ਪਰਿਵਾਰ ਵਿੱਚ ਵਧੀਆ ਰਹਿ ਰਿਹਾ ਹੈ।

ਇਕ ਹੋਰ ਵਿਅਕਤੀ ਨੇ ਆਪਣਾ ਨਾਮ ਗੁਪਤ ਰੱਖਣ ਗੁਪਤ ਰੱਖਣ ਦੀ ਸ਼ਰਤ ਤੇ   ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਵਿੱਚ ਲਿਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਲਈ ਇਕ ਨਵੀਂ ਆਸ ਦੀ ਕਿਰਨ ਬੱਝੀ ਹੈ ਤੇ ਇਸ ਤੋਂ ਪ੍ਰੇਰਤ ਹੋ ਕੇ ਹੀ  ਉਸ ਨੇ ਹੋਰ ਵੀ ਕਈ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਕੱਢਣ ਲਈ ਨਸ਼ਾ ਛੁਡਾਊ ਕੇਂਦਰ ਬਠਿੰਡਾ ਤੋਂ ਇਲਾਜ ਕਰਵਾਇਆ ਅਤੇ ਉਹ ਵੀ ਹੁਣ ਖੁਸ਼ਹਾਲ ਜ਼ਿੰਦਗੀ ਜੀਅ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਅਪਣੀ ਬੇਕਰੀ ਚਲਾ ਰਿਹਾ ਹੈ ਜਿਸ ਨਾਲ ਉਸ ਦੀ ਜਿੰਦਗੀ ਵਧੀਆ ਬਤੀਤ ਹੋ ਰਹੀ ਹੈ। ਉਸ ਨੇ ਨਸ਼ਾ ਛੱਡਣ ਵਿੱਚ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ,ਪੁਲੀਸ ਵਿਭਾਗ ,ਸਿਹਤ ਵਿਭਾਗ ਵੱਲੋਂ ਦਿੱਤੇ ਗਏ ਸਹਿਯੋਗ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ।