You are currently viewing ਬੀਤੇ 24 ਘੰਟਿਆਂ ਦੌਰਾਨ 2 ਦੀ ਮੌਤ, 46 ਠੀਕ ਹੋ ਕੇ ਪਰਤੇ ਘਰ : ਡਿਪਟੀ ਕਮਿਸ਼ਨਰ

ਬੀਤੇ 24 ਘੰਟਿਆਂ ਦੌਰਾਨ 2 ਦੀ ਮੌਤ, 46 ਠੀਕ ਹੋ ਕੇ ਪਰਤੇ ਘਰ : ਡਿਪਟੀ ਕਮਿਸ਼ਨਰ

 

ਬੀਤੇ 24 ਘੰਟਿਆਂ ਦੌਰਾਨ 2 ਦੀ ਮੌਤ, 46 ਠੀਕ ਹੋ ਕੇ ਪਰਤੇ ਘਰ : ਡਿਪਟੀ ਕਮਿਸ਼ਨਰ

ਹੁਣ ਤੱਕ 393180 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ

ਬਠਿੰਡਾ 25 ਜੂਨ  : ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 393180 ਸੈਂਪਲ ਲਏ ਗਏ, ਜਿਨਾਂ ਚੋਂ 41069 ਪਾਜੀਟਿਵ ਕੇਸ ਆਏ, ਜਿਸ ਚੋਂ 39591 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ ਸ੍ਰੀਨਿਵਾਸਨ (ਆਈ.ਏ.ਐਸ.) ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 2 ਵਿਅਕਤੀ ਦੀ ਮੌਤ, 37 ਨਵੇਂ ਕੇਸ ਅਤੇ 46 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ।

ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 467 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1011 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 378 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

I/202188/2021