215693 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ: ਡਿਪਟੀ ਕਮਿਸ਼ਨਰ
ਬਠਿੰਡਾ, 25 ਜੂਨ
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 215693 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ 15495 ਹੈਲਥ ਵਰਕਰਜ਼, 48964 ਫਰੰਟ ਲਾਇਨ ਵਰਕਰਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ 35262 ਵਿਅਕਤੀਆਂ, 45 ਤੋਂ 60 ਤੱਕ 49463 ਵਿਅਕਤੀਆਂ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 32888 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਗੌਰਮਿੰਟ ਇੰਸਟੀਚਿਊਟਸ ਵਿੱਚ 6286 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2589 ਨੂੰ ਦੂਜੀ ਡੋਜ਼, 45818 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 6735 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 35262 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 56 ਵਿਅਕਤੀ ਨੰੂ ਦੂਜੀ ਡੋਜ਼, 45 ਤੋਂ 59 ਸਾਲ ਤੱਕ 45815 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 11055 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 28888 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 7203 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।
I/202198/2021