ਰਾਹਤ ਵਾਲੀ ਖ਼ਬਰ
ਲਗਾਤਾਰ ਦੂਜੇ ਦਿਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ
ਹੁਣ ਤੱਕ 397662 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ
ਬਠਿੰਡਾ 27 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਲਗਾਤਾਰ ਦੂਜੇ ਦਿਨ ਕਿਸੇ ਵੀ ਕਰੋਨਾ ਪ੍ਰਭਾਵਿਤ ਵਿਅਕਤੀ ਦੀ ਮੌਤ ਨਹੀਂ ਹੋਈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 397662 ਸੈਂਪਲ ਲਏ ਗਏ, ਜਿਨਾਂ ਚੋਂ 41128 ਪਾਜੀਟਿਵ ਕੇਸ ਆਏ, ਜਿਸ ਚੋਂ 39697 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 29 ਨਵੇਂ ਕੇਸ ਅਤੇ 58 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 420 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1011 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 342 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।