ਜ਼ਿਲੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 2227 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ : ਡਿਪਟੀ ਕਮਿਸ਼ਨਰ
By : thepeopletime bureau
ਬਠਿੰਡਾ 27 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪਾਂ ਰਾਹੀਂ ਕਰੋਨਾ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਬੀਤੇ 24 ਘੰਟਿਆਂ ਦੌਰਾਨ ਜ਼ਿਲੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 2227 ਵਿਅਕਤੀਆਂ ਦੇ ਵੈਕਸੀਨੇਸ਼ਨ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਜ਼ਿਲੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੋਨਿਆਣਾ ਵਿਖੇ 70 ਵਿਅਕਤੀਆਂ ਦੀ ਕਰੋਨਾ ਵੈਕਸੀਨੇਸ਼ਨ ਕੀਤੀ ਗਈ। ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਭੋਖੜਾ ਵਿਖੇ 40, ਸਰਕਾਰੀ ਪ੍ਰਾਇਮਰੀ ਸਕੂਲ ਕਾਲਝਰਾਣੀ ਵਿਖੇ 42, ਸਰਕਾਰੀ ਪ੍ਰਾਇਮਰੀ ਸਕੂਲ ਤੰਗਰਾਲੀ ਵਿਖੇ 7, ਸਰਕਾਰੀ ਪ੍ਰਾਇਮਰੀ ਸਕੂਲ ਜੋਗੇਵਾਲ ਵਿਖੇ 40, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਲੂਕਾ ਵਿਖੇ 80, ਸਰਕਾਰੀ ਪ੍ਰਾਇਮਰੀ ਸਕੂਲ ਗਿੱਦੜ ਵਿਖੇ 30, ਸਰਕਾਰੀ ਪ੍ਰਾਇਮਰੀ ਸਕੂਲ ਡੱਲੇਵਾਨ ਵਿਖੇ 20, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਵਿਖੇ 20, ਸਰਕਾਰੀ ਪ੍ਰਾਇਮਰੀ ਸਕੂਲ ਡਿੱਖ ਵਿਖੇ 18 ਵਿਅਕਤੀਆਂ ਦੀ ਕਰੋਨਾ ਵੈਕਸੀਨੇਸ਼ਨ ਕੀਤੀ ਗਈ।
ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰੀ ਖੇਤਰ ਦੇ ਆਰ.ਐਸ.ਐਸ.ਬੀ. ਆਦਰਸ਼ ਨਗਰ ਵਿਖੇ 330, ਟੀ.ਵੀ.ਐਸ ਵਿਖੇ 183, ਕਿਸ਼ੋਰੀ ਰਾਮ ਹਸਪਤਾਲ ਵਿਖੇ 205, ਅਨਪੂਰਣਾ ਮੰਦਰ ਵਿਖੇ 145, ਜੀ.ਐਨ.ਐਮ. ਟ੍ਰੇਨਿੰਗ ਸਕੂਲ ਵਿਖੇ 310 ਵਿਅਕਤੀਆਂ ਦੀ ਕਰੋਨਾ ਵੈਕਸੀਨੇਸ਼ਨ ਕੀਤੀ ਗਈ। ਇਸ ਤੋਂ ਇਲਾਵਾ ਰਿਫਾਇਨੈਂਰੀ ਵਿਖੇ 81, ਰਾਮਾਂ ਗੀਤਾ ਭਵਨ ਵਿਖੇ 200, ਆਰ.ਐਸ.ਐਸ. ਬੀ ਗੋਨਿਆਣਾ ਵਿਖੇ 100, ਆਰ.ਐਸ.ਐਸ. ਬੀ ਮੌੜ ਵਿਖੇ 116, ਡੇਰਾ ਸੱਚਾ ਸੌਦਾ ਵਿਖੇ 100, ਡੇਰਾ ਰਵੀਦਾਸ ਵਿਖੇ 90 ਵਿਅਕਤੀਆਂ ਦੇ ਵੈਕਸ਼ੀਨੇਸ਼ਨ ਕੀਤੀ ਗਈ।