You are currently viewing ਮੌਤ ਦਰ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਆਈ ਗਿਰਾਵਟ : ਡਿਪਟੀ ਕਮਿਸ਼ਨਰ

ਮੌਤ ਦਰ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਆਈ ਗਿਰਾਵਟ : ਡਿਪਟੀ ਕਮਿਸ਼ਨਰ

 

ਮੌਤ ਦਰ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਆਈ ਗਿਰਾਵਟ : ਡਿਪਟੀ ਕਮਿਸ਼ਨਰ

ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ 1 ਦੀ ਮੌਤ ਤੇ 49 ਠੀਕ ਹੋ ਕੇ ਪਰਤੇ ਘਰ

ਹੁਣ ਤੱਕ 402744 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ

ਬਠਿੰਡਾ, 30 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਅੰਦਰ ਮੌਤ ਦਰ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਗਿਰਾਵਟ ਆਈ ਹੈ। ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ 1 ਦੀ ਮੌਤ, 32 ਨਵੇਂ ਕੇਸ ਪਾਏ ਗਏ ਅਤੇ 49 ਵਿਅਕਤੀ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਪਰਤ ਗਏ ਹਨ। ਇਸ ਸਮੇਂ ਜ਼ਿਲੇ ਅੰਦਰ 213 ਵਿਅਕਤੀ ਘਰੇਲੂ ਇਕਾਂਤਵਾਸ ਹਨ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 402744 ਸੈਂਪਲ ਲਏ ਗਏ, ਜਿਨਾਂ ਚੋਂ 41188 ਪਾਜੀਟਿਵ ਕੇਸ ਆਏ, ਜਿਸ ਚੋਂ 39881 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 286 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1021 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।