By Gurlal
ਮਿਸ਼ਨ ਫ਼ਤਿਹ
234168 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ
ਬਠਿੰਡਾ, 1 ਜੁਲਾਈ
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 234168 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ 15759 ਹੈਲਥ ਵਰਕਰਜ਼, 52800 ਫਰੰਟ ਲਾਇਨ ਵਰਕਰਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ 41464 ਵਿਅਕਤੀਆਂ, 45 ਤੋਂ 60 ਤੱਕ 52499 ਵਿਅਕਤੀਆਂ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 33832 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਗੌਰਮਿੰਟ ਇੰਸਟੀਚਿਊਟਸ ਵਿੱਚ 6550 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2687 ਨੂੰ ਦੂਜੀ ਡੋਜ਼, 49654 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 8368 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 41464 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 369 ਵਿਅਕਤੀਆਂ ਨੰੂ ਦੂਜੀ ਡੋਜ਼, 45 ਤੋਂ 59 ਸਾਲ ਤੱਕ 48851 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 12654 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 29832 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 7753 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।
ਇਸੇ ਤਰਾਂ ਪ੍ਰਾਈਵੇਟ ਇੰਸਟੀਚਿਊਟਸ ਵਿੱਚ 7078 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2600 ਨੂੰ ਦੂਜੀ ਡੋਜ਼, 3970 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 650 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 4491 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1431 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 4464 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1302 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।