ਜ਼ਿਲੇ ਦੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ : ਡਿਪਟੀ ਕਮਿਸ਼ਨਰ
ਸਮਾਂ 10 ਜੁਲਾਈ 2021 ਤੱਕ ਰਹੇਗਾ ਲਾਗੂ
ਬਠਿੰਡਾ, 3 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲੇ ਦੇ ਸੇਵਾ ਕੇਂਦਰਾਂ ਦੇ ਸਮੇਂ ’ਚ ਤਬਦੀਲੀ ਕੀਤੀ ਗਈ ਹੈ। ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਬਠਿੰਡਾ ਜ਼ਿਲੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ ਜੋ ਕਿ 10 ਜੁਲਾਈ 2021 ਤੱਕ ਜਾਰੀ ਰਹੇਗਾ। ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੇਵਾ ਕੇਂਦਰ ਦੇ ਜ਼ਿਲਾ ਮੈਨੇਜਰ ਸ਼੍ਰੀ ਸੰਜੀਵ ਕੁਮਾਰ ਦੱਸਿਆ ਕਿ ਸੇਵਾ ਕੇਂਦਰ ’ਚ ਸੇਵਾਵਾਂ ਲੈਣ ਲਈ ਆਉਣ ਵਾਲੇ ਵਿਅਕਤੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਤੇ ਸੇਵਾ ਕੇਂਦਰ ’ਚ ਆਉਣ ਸਮੇਂ ਮਾਸਕ ਜਰੂਰ ਪਾ ਕੇ ਆਉਣ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਯਕੀਨੀ ਬਨਾਉਣ ।