ਬੀਤੇ 24 ਘੰਟਿਆਂ ਦੌਰਾਨ ਜ਼ਿਲੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 458 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ : ਡਿਪਟੀ ਕਮਿਸ਼ਨਰ
ਬਠਿੰਡਾ, 7 ਜੁਲਾਈ ( ਪਰਗਟ ਸਿੰਘ )
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਅਤੇ ਤੀਸਰੀ ਸੰਭਾਵੀ ਵੇਵ ਦੇ ਟਾਕਰੇ ਲਈ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲਾ ਪ੍ਰਸਾਸ਼ਨ ਦੁਆਰਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਪਿੰਡਾਂ ਵਿੱਚ ਵਿਸ਼ੇਸ਼ ਕੈਂਪਾਂ ਰਾਹੀਂ ਕਰੋਨਾ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਬੀਤੇ 24 ਘੰਟਿਆਂ ਦੌਰਾਨ ਜ਼ਿਲੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 458 ਵਿਅਕਤੀਆਂ ਦੇ ਵੈਕਸੀਨੇਸ਼ਨ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪੇਂਡੂ ਖੇਤਰਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਜੰਬਰ ਬਸਤੀ ਰਾਮ ਤੀਰਥ ਜਗਾ ਵਿਖੇ 30, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖਪੁਰਾ ਵਿਖੇ 40, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਮੁਹੱਬਤ ਵਿਖੇ 8, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਮੰਡੀ ਵਿਖੇ 40, ਸਰਕਾਰੀ ਪ੍ਰਾਇਮਰੀ ਸਕੂਲ ਕੋਟੜਾ ਕੌੜਾ ਵਿਖੇ 20, ਐਸ.ਡੀ.ਐਮ ਦਫ਼ਤਰ ਤਲਵੰਡੀ ਸਾਬੋ ਵਿਖੇ 70, ਰਿਫਾਇਨਰੀ ਤਲਵੰਡੀ ਸਾਬੋ ਵਿਖੇ 160, ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ 90 ਵਿਅਕਤੀਆਂ ਦੇ ਵੈਕਸ਼ੀਨੇਸ਼ਨ ਕੀਤੀ ਗਈ।
ਸ਼ਹਿਰੀ ਖੇਤਰਾਂ ਵਿੱਚ ਲਗਾਏ ਗਏ ਕੈਂਪਾਂ ਸਬੰਧੀ ਉਨਾਂ ਹੋਰ ਦੱਸਿਆ ਕਿ ਜੀ.ਐਨ.ਐਮ. ਟੇ੍ਰਨਿੰਗ ਸਕੂਲ ਵਿਖੇ 50 ਵਿਅਕਤੀਆਂ ਦੇ ਵੈਕਸੀਨੇਸ਼ਨ ਲਗਾਈ ਗਈ।