266488 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ
ਬਠਿੰਡਾ, 7 ਜੁਲਾਈ ( ਪਰਗਟ ਸਿੰਘ )
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 266488 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ 15929 ਹੈਲਥ ਵਰਕਰਜ਼, 55092 ਫਰੰਟ ਲਾਇਨ ਵਰਕਰਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ 64295 ਵਿਅਕਤੀਆਂ, 45 ਤੋਂ 60 ਤੱਕ 55003 ਵਿਅਕਤੀਆਂ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 34658 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਗੌਰਮਿੰਟ ਇੰਸਟੀਚਿਊਟਸ ਵਿੱਚ 6720 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2725 ਨੂੰ ਦੂਜੀ ਡੋਜ਼, 51946 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 9243 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 64295 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1886 ਵਿਅਕਤੀਆਂ ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 51355 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 13530 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 30658 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 8144 ਵਿਅਕਤੀਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।