ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨਹੀਂ ਰਹੇ
ਸ਼ਿਮਲਾ, 8 ਜੁਲਾਈ ( ਪੈਰੀ ਪਰਗਟ )
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਆਗੂ ਵੀਰਭੱਦਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। 87 ਸਾਲਾ ਵੀਰਭੱਦਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (ਆਈਜੀਐਮਸੀ) ਦੇ ਮੈਡੀਕਲ ਸੁਪਰਡੈਂਟ ਜਨਕ ਰਾਜ ਨੇ ਦੱਸਿਆ ਕਿ ਵੀਰਭੱਦਰ ਸਿੰਘ ਦਾ ਹਸਪਤਾਲ ਵਿੱਚ ਇਲਾਜ ਚਲ ਰਿਹਾ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ 13 ਅਪ੍ਰੈਲ ਨੂੰ ਪੋਜ਼ੀਟਿਵ ਆਈ ਸੀ।