You are currently viewing ਰਾਹਤ ਵਾਲੀ ਖ਼ਬਰ, ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ ਬਠਿੰਡਾ

ਰਾਹਤ ਵਾਲੀ ਖ਼ਬਰ, ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ ਬਠਿੰਡਾ

ਰਾਹਤ ਵਾਲੀ ਖ਼ਬਰ, ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ ਬਠਿੰਡਾ

ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਦੀ ਦਰ ਘਟੀ

ਹੁਣ ਤੱਕ 422417 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ

ਬਠਿੰਡਾ 12 ਜੁਲਾਈ (ਲਖਵਿੰਦਰ ਸਿੰਘ)

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਕਿਸੇ ਵੀ ਕਰੋਨਾ ਪ੍ਰਭਾਵਿਤ ਵਿਅਕਤੀ ਦੀ ਮੌਤ ਨਹੀਂ ਹੋਈ।ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 422417 ਸੈਂਪਲ ਲਏ ਗਏ, ਜਿਨਾਂ ਚੋਂ 41371 ਪਾਜੀਟਿਵ ਕੇਸ ਆਏ, ਜਿਸ ਚੋਂ 40206 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 14 ਨਵੇਂ ਕੇਸ ਅਤੇ 17 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ।

ਉਨ੍ਹਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 132 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1033 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 99 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।