You are currently viewing ਰਾਹਤ ਵਾਲੀ ਖ਼ਬਰ ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ ਬਠਿੰਡਾ

ਰਾਹਤ ਵਾਲੀ ਖ਼ਬਰ ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ ਬਠਿੰਡਾ

ਰਾਹਤ ਵਾਲੀ ਖ਼ਬਰ ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ ਬਠਿੰਡਾ 

ਹੁਣ ਤੱਕ 426343 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ

ਠੀਕ ਹੋਣ ਦੀ ਦਰ ਵਧੀ ਅਤੇ ਐਕਟਿਵ ਕੇਸਾਂ ਦੀ ਘਟੀ

ਬਠਿੰਡਾ 15 ਜੁਲਾਈ, (ਲਖਵਿੰਦਰ ਸਿੰਘ ਗੰਗਾ)

 ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਕਿਸੇ ਵੀ ਕਰੋਨਾ ਪ੍ਰਭਾਵਿਤ ਵਿਅਕਤੀ ਦੀ ਮੌਤ ਨਹੀਂ ਹੋਈ।

        ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 426343 ਸੈਂਪਲ ਲਏ ਗਏ, ਜਿਨਾਂ ਚੋਂ 41412 ਪਾਜੀਟਿਵ ਕੇਸ ਆਏ, ਜਿਸ ਚੋਂ 40244 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

        ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 17 ਨਵੇਂ ਕੇਸ ਅਤੇ 18 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 133 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1035 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 105 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।