ਬੀਤੇ 24 ਘੰਟਿਆ ਦੌਰਾਨ ਕਰੋਨਾ ਨਾਲ 1 ਮੌਤ : ਡਿਪਟੀ ਕਮਿਸ਼ਨਰ ਬਠਿੰਡਾ
ਹੁਣ ਤੱਕ 428744 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ
15 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਪਹੁੰਚੇ ਆਪੋ-ਆਪਣੇ ਘਰ
ਬਠਿੰਡਾ, 17 ਜੁਲਾਈ (ਲਖਵਿੰਦਰ ਸਿੰਘ ਗੰਗਾ)
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆ ਦੌਰਾਨ ਕਰੋਨਾ ਨਾਲ 1 ਮੌਤ, 15 ਕਰੋਨਾ ਪ੍ਰਭਾਵਿਤ ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪੋ-ਆਪਣੇ ਘਰ ਪਰਤ ਗਏ ਹਨ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 428744 ਸੈਂਪਲ ਲਏ ਗਏ, ਜਿਨਾਂ ਚੋਂ 41447 ਪਾਜੀਟਿਵ ਕੇਸ ਆਏ, ਜਿਸ ਚੋਂ 40277 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 20 ਨਵੇਂ ਤੇ 134 ਐਕਟਿਵ ਕੇਸ ਹਨ ਅਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1036 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 101 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।